ਪੱਤਰ ਪ੍ਰੇਰਕ
ਕਾਹਨੂੰਵਾਨ, 31 ਮਈ
ਇੱਥੋਂ ਨੇੜਲੇ ਕਸਬੇ ਭੈਣੀ ਮੀਆਂ ਖਾਂ ਵਿੱਚ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਸਤੀਸ਼ ਅਜ਼ਾਦ ਨੇ ਦੱਸਿਆ ਕਿ ਵੱਡੀ ਗਿਣਤੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਾਂਝੀ ਮੀਟਿੰਗ ਕੀਤੀ ਭੈਣੀ ਮੀਆਂ ਖਾਂ ਵਿੱਚ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਰੰਧਾਵਾ, ਸਰਵਣ ਸਿੰਘ ਭੋਲਾ ਅਤੇ ਸੁਖਜੀਤ ਸਿੰਘ ਹਰਦੋ ਝੰਡੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਹ ਮੀਟਿੰਗ ਕਿਸਾਨ ਮਜ਼ਦੂਰ ਆਗੂ ਮਲਕੀਤ ਸਿੰਘ ਦਾਤਾਰਪੁਰ ਅਤੇ ਸੁਖਵੰਤ ਸਿੰਘ ਸਠਿਆਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਰਵਣ ਸਿੰਘ ਭੋਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਰਕਾਰ ਤੋਂ ਮਿਲਣ ਵਲੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਹੁਸ਼ਨਾਕ ਸਿੰਘ, ਜਸਵਿੰਦਰ ਸਿੰਘ, ਮਨਜਿੰਦਰ ਸਿੰਘ ਠੇਕੇਦਾਰ, ਗੁਰਵਿੰਦਰ ਸਿੰਘ ਕਿਸ਼ਨਪੁਰ, ਪਵਨ ਕੁਮਾਰ ਭੈਣੀ ਮੀਆਂਖਾਂ, ਸਾਬ ਸਿੰਘ ਆਦਿ ਹਾਜ਼ਰ ਸਨ।