DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ, ਪੁਨਰਸੁਰਜੀਤ ਦੀ ਸੂਬਾ ਕਮੇਟੀ ਨੇ ਅੱਜ ਇਥੇ ‘ਵਾਰਸ ਪੰਜਾਬ ਦੇ’ ਤੇ ਹੋਰਨਾਂ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਮਨਦੀਪ ਸਿੰਘ ਦੇ ਹੱਕ ਵਿੱਚ ਇਕ ਮੀਟਿੰਗ ਕਰਕੇ ਪਾਰਟੀ ਅੰਦਰ ਭਵਿੱਖ ਵਿੱਚ ਨੌਜਵਾਨ ਪੀੜੀ ਨੂੰ ਆਗੂ ਦੀ ਤੌਰ ਤੇ ਉਭਾਰਨ ਦਾ...

  • fb
  • twitter
  • whatsapp
  • whatsapp
featured-img featured-img
ਮੀਟਿੰਗ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਆਗੂ| -ਫੋਟੋ: ਗੁਰਬਖਸ਼ਪੁਰੀ       
Advertisement

ਸ਼੍ਰੋਮਣੀ ਅਕਾਲੀ ਦਲ, ਪੁਨਰਸੁਰਜੀਤ ਦੀ ਸੂਬਾ ਕਮੇਟੀ ਨੇ ਅੱਜ ਇਥੇ ‘ਵਾਰਸ ਪੰਜਾਬ ਦੇ’ ਤੇ ਹੋਰਨਾਂ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਮਨਦੀਪ ਸਿੰਘ ਦੇ ਹੱਕ ਵਿੱਚ ਇਕ ਮੀਟਿੰਗ ਕਰਕੇ ਪਾਰਟੀ ਅੰਦਰ ਭਵਿੱਖ ਵਿੱਚ ਨੌਜਵਾਨ ਪੀੜੀ ਨੂੰ ਆਗੂ ਦੀ ਤੌਰ ਤੇ ਉਭਾਰਨ ਦਾ ਨਿਰਣਾ ਲਿਆ| ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸਤਪਾਲ ਸਿੰਘ ਵਡਾਲੀ, ਪਰਮਿੰਦਰ ਸਿੰਘ ਢੀਂਡਸਾ, ਜਗਜੀਤ ਸਿੰਘ ਕੋਹਲੀ ਸਮੇਤ ਹੋਰਨਾਂ ਨੇ ਸੰਬੋਧਨ ਕਰਦਿਆਂ ਤਰਨ ਤਾਰਨ ਦੇ ਲੋਕਾਂ ਨੂੰ ਮਨਦੀਪ ਸਿੰਘ ਦਾ ਸਾਥ ਦੇਣ ਦੀ ਅਪੀਲ ਕੀਤੀ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਅਤੇ ‘ਵਾਰਸ ਪੰਜਾਬ ਦੇ’ ਵਲੋਂ ਸ਼ਹਿਰ ਵਿੱਚ ਵੱਖੋ ਵੱਖਰੇ ਤੌਰ ’ਤੇ ਰੋਡ ਸ਼ੋਅ ਕੀਤੇ ਗਏ|

Advertisement
Advertisement
×