ਤਰਨ ਤਾਰਨ: ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਇਲਾਕੇ ਦੇ ਬਾਣੀਆਂ ਪਿੰਡ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨੀ ਮੰਗਾਂ ਪ੍ਰਤੀ ਸਰਕਾਰਾਂ ਦੀ ਬੇਰੁਖ਼ੀ ਵਾਲੇ ਵਤੀਰੇ ਦੀ ਨਿਖੇਧੀ ਕਰਦਿਆਂ ਕਿਸਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ| ਕਿਸਾਨ ਗੁਰਵੇਲ ਸਿੰਘ ਸ਼ਾਹ ਅਤੇ ਲਖਬੀਰ ਸਿੰਘ ਦੀ ਅਗਵਾਈ ਵਿੱਚ ਕੀਤੀ ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਸਰਪਰਸਤ ਬਾਬਾ ਮਹਿੰਦਰ ਸਿੰਘ ਵੇਈਂਪੂਈਂ ,ਦਲਬੀਰ ਸਿੰਘ, ਕੰਸਾ ਸਿੰਘ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ| ਇਸ ਮੌਕੇ ਜਥੇਬੰਦੀ ਦੀ ਪਿੰਡ ਦੀ 11-ਮੈਂਬਰੀ ਇਕਾਈ ਚੁਣੀ ਗਈ| ਜਥੇਬੰਦੀ ਵਿੱਚ ਹੋਰਨਾਂ ਕਿਸਾਨ ਜਥੇਬੰਦੀਆਂ ਤੋਂ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ| -ਪੱਤਰ ਪ੍ਰੇਰਕ