ਨਗਰ ਕੀਰਤਨ ਬਾਰੇ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ
ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 7 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੱਖ-ਵੱਖ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ...
Advertisement
ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 7 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੱਖ-ਵੱਖ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੀ ਧੰਗੇੜਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ 7 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ ਬਾਹਰਵਾਰ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਸਬੰਧੀ ਵਿਚਾਰ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਨੂੰ ਜਿਥੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ, ਉਥੇ ਹੀ ਨਗਰ ਕੀਰਤਨ ਦੇ ਰਸਤਿਆਂ ਦੀ ਸਾਫ਼-ਸਫ਼ਾਈ ਅਤੇ ਸਵਾਗਤ ਵਾਸਤੇ ਵੀ ਪ੍ਰੇਰਿਤ ਕੀਤਾ।
Advertisement
Advertisement
×