DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਮੇਰੀ ਰਸੋਈ ਯੋਜਨਾ’ ਲੋੜਵੰਦਾਂ ਲਈ ਵਰਦਾਨ: ਸੋਨੀਆ ਮਾਨ

ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜ਼ੋਨ ਇੰਚਾਰਜ ਸੋਨੀਆ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ `ਤੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ...

  • fb
  • twitter
  • whatsapp
  • whatsapp
featured-img featured-img
ਜ਼ੋਨ ਇੰਚਾਰਜ ਸੋਨੀਆ ਮਾਨ ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ
Advertisement

ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜ਼ੋਨ ਇੰਚਾਰਜ ਸੋਨੀਆ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ `ਤੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਹ ‘ਮੇਰੀ ਰਸੋਈ ਯੋਜਨਾ’ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਅਪਰੈਲ ਮਹੀਨੇ ਤੋਂ ਸ਼ੁਰੂ ਹੋਵੇਗੀ ਅਤੇ ਹਰ ਤਿੰਨ ਮਹੀਨਿਆਂ ਵਿੱਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ।

ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੀਆਂ 25 ਪੰਚਾਇਤਾਂ ਨਾਲ ਹਲਕੇ ਦੇ ਵਿਕਾਸ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਸੂਬੇ ਅਤੇ ਖਾਸ ਕਰਕੇ ਹਲਕਾ ਰਾਜਾਸਾਂਸੀ ਦੇ ਪਿੰਡ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿੱਚ ਮਾਨ ਸਰਕਾਰ ਵੱਲੋਂ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਪ੍ਰੇਰਿਤ ਅਤੇ ਸਹਿਯੋਗ ਕਰਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਸਿਹਤ ਕਵਰ ਮਿਲੇਗਾ ਅਤੇ ਇਸ ਕਾਰਡ ਨਾਲ ਸਰਕਾਰੀ ਹਸਪਤਾਲਾਂ ਦੇ ਨਾਲ ਨਾਮੀ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।

Advertisement

Advertisement
Advertisement
×