ਮਿੱਡ-ਡੇਅ ਮੀਲ ਮੁਲਾਜ਼ਮ ਓਪੀ ਸੋਨੀ ਨੂੰ ‘ਲਾਰੇਬਾਜ਼ੀ ਐਵਾਰਡ’ ਦੇਣ ਪੁੱਜੇ

ਮਿੱਡ-ਡੇਅ ਮੀਲ ਮੁਲਾਜ਼ਮ ਓਪੀ ਸੋਨੀ ਨੂੰ ‘ਲਾਰੇਬਾਜ਼ੀ ਐਵਾਰਡ’ ਦੇਣ ਪੁੱਜੇ

ਮੰਤਰੀ ਓਪੀ ਸੋਨੀ ਦੇ ਘਰ ਨੇੜੇ ਧਰਨੇ ’ਤੇ ਬੈਠੇ ਮੁਲਾਜ਼ਮ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 25 ਜੁਲਾਈ

ਕਾਂਗਰਸ ਵੱਲੋਂ ਚੋਣਾਂ ਸਮੇਂ ਪੱਕੇ ਕਰਨ ਦੇ ਕੀਤੇ ਵਾਅਦੇ ਦੇ ਵਫ਼ਾ ਨਾ ਹੋਣ ਤੋਂ ਖ਼ਫਾ ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦੇ ਦਫ਼ਤਰੀ ਮੁਲਾਜ਼ਮ ਅੱਜ ਇਕੱਠ ਦੇ ਰੂਪ ਵਿੱਚ ਮੈਡੀਕਲ ਸਿੱਖਿਆ ਬਾਰੇ ਮੰਤਰੀ ਓਪੀ ਸੋਨੀ ਜੋ ਕਿ ਇਸ ਸਬੰਧੀ ਬਣਾਈ ਗਈ ਸਬ-ਕਮੇਟੀ ਦੇ ਮੈਂਬਰ ਵੀ ਹਨ, ਨੂੰ ਉਨ੍ਹਾਂ ਦੇ ਘਰ ਲਾਰੇਬਾਜ਼ੀ ਐਵਾਰਡ ਦੇਣ ਗਏ ਸਨ। ਉਨ੍ਹਾਂ ਸ੍ਰੀ ਸੋਨੀ ਦੇ ਘਰ ਦੇ ਨੇੜੇ ਧਰਨਾ ਵੀ ਦਿੱਤਾ।

ਜਥੇਬੰਦੀ ਦੇ ਆਗੂਆਂ ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਗੌਰਵ ਸ਼ਰਮਾ ਅਤੇ ਵਿਕਾਸ ਕੁਮਾਰ ਨੇ ਦੱਸਿਆ ਕਿ ਇਕੱਠ ਦੇ ਰੂਪ ਵਿੱਚ ਮਾਰਚ ਕਰਦੇ ਹੋਏ ਸਾਰੇ ਦਫ਼ਤਰੀ ਮੁਲਾਜ਼ਮ ਸ੍ਰੀ ਸੋਨੀ ਦਾ ਘਰ ਘੇਰਨ ਲਈ ਗਏ ਸਨ, ਜਿੱਥੇ ਉਨ੍ਹਾਂ ਨੂੰ ਲਾਅਰੇਬਾਜ਼ੀ ਐਵਾਰਡ ਨਾਲ ਸਨਮਾਨਣ ਦਾ ਫ਼ੈਸਲਾ ਕੀਤਾ ਸੀ। ਇਸ ਸਬੰਧ ਵਿਚ ਇਕ ਯਾਦਗਾਰੀ ਚਿੰਨ੍ਹ ਵੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਦਿੱਤੇ ਧਰਨੇ ਦੌਰਾਨ ਸ੍ਰੀ ਸੋਨੀ ਉੱਥੇ ਆਏ ਅਤੇ ਪ੍ਰਦਰਸ਼ਨਕਾਰੀਆਂ ਨਾਲ ਇਸ ਸਬੰਧੀ ਗੱਲ ਕਰਦਿਆਂ ਮੰਗ ਨੂੰ ਵਿਚਾਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਕਰਨ ਦਾ ਮਾਮਲਾ ਵਿਚਾਰ ਅਧੀਨ ਹੈ। ਉਨ੍ਹਾਂ ਨੇ ਮੁਲਾਜ਼ਮਾਂ ਦੀ ਮੰਗ ਨੂੰ ਜਾਇਜ਼ ਕਰਾਰ ਦਿੱਤਾ।

ਇਸ ਭਰੋੋਸੇ ਤੋਂ ਬਾਅਦ ਪ੍ਰਦਰਸ਼ਨਕਾਰੀ ਲਾਰੇਬਾਜ਼ੀ ਐਵਾਰਡ ਦਿੱਤੇ ਬਿਨਾ ਹੀ ਵਾਪਸ ਪਰਤ ਗਏ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ-ਕਮੇਟੀ ਵਿਚ ਸ਼ਾਮਲ ਹੋਰ ਮੰਤਰੀਆਂ ਦੇ ਘਰਾਂ ਘੇਰੇ ਜਾਣਗੇ। ਜੇ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੂੰ ਲਾਰੇਬਾਜ਼ੀ ਐਵਾਰਡ ਦਿੱਤਾ ਜਾਵੇਗਾ।

ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਵਿਚ ਮੁਲਾਜ਼ਮਾਂ ਨੂੰ ਲਾਰਿਆ ਤੋਂ ਇਲਾਵਾ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਤੱਕ ਪੰਜ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਕਮੇਟੀਆਂ ਨੇ ਮੁਲਾਜ਼ਮਾਂ ਨੂੰ ਸਿਰਫ਼ ਲਾਰੇ ਹੀ ਦਿੱਤੇ ਹਨ। ਆਗੂਆਂ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਵੱਲੋਂ ਦਿੱਲੀ ਕਾਂਗਰਸ ਦੇ ਕੌਮੀ ਦਫ਼ਤਰ ਵਿਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਮੁਲਾਜ਼ਮਾਂ ਦੇ ਮਸਲੇ ਜਲਦ ਹੱਲ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਕੱਚੇ ਮੁਲਾਜ਼ਮਾਂ ਦੇ ਮਸਲੇ ਜਿਓਂ ਦੇ ਤਿਓਂ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਗੱਲ ਨਾ ਸੁਣੀ ਤਾਂ ਮੁਲਾਜ਼ਮ ਲਾਰੇਬਾਜ਼ੀ ਐਵਾਰਡ ਦਿੱਲੀ ਕਾਂਗਰਸ ਦੇ ਕੌਮੀ ਦਫ਼ਤਰ ਦੇਣ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All