ਪੱਤਰ ਪੇ੍ਰਕ
ਜੰਡਿਆਲਾ ਗੁਰੂ, 5 ਮਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਤਾਰਾਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-3 (ਲੜਕੇ) ਜੰਡਿਆਲਾ ਗੁਰੂ ਅਤੇ ਪ੍ਰਾਇਮਰੀ ਹੈਲਥ ਸੈਂਟਰ ਜੰਡਿਆਲਾ ਗੁਰੂ ਵਿੱਚ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਦੀ ਪਤਨੀ ਸੁਹਿੰਦਰ ਕੌਰ ਵੱਲੋਂ ਰੱਖੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿਚ ਜੋ ਵੀ ਰਹਿੰਦੇ ਵਿਕਾਸ ਕਾਰਜ ਹਨ ਉਨ੍ਹਾਂ ਨੂੰ ਵੀ ਕੈਬਨਿਟ ਮੰਤਰੀ ਜਲਦੀ ਹੀ ਸ਼ੁਰੂ ਕਰਵਾ ਰਹੇ ਹਨ। ਇਸ ਮੌਕੇ ਸਮੂਹ ਸਟਾਫ ਅਤੇ ਪਤਵੰਤੇ ਸੱਜਣਾਂ ਵੱਲੋਂ ਮੈਡਮ ਸੁਹਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।