ਨਾਬਾਲਗ ਲੜਕੀਆਂ ਅਗਵਾ
ਇਲਾਕੇ ਅੰਦਰ ਵੱਖ ਵੱਖ ਥਾਵਾਂ ਤੋਂ ਦੋ ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ| ਥਾਣਾ ਸਰਾਏ ਅਮਾਨਤ ਖਾਂ ਦੇ ਏ ਐੱਸ ਆਈ ਕਰਮ ਸਿੰਘ ਨੇ ਦੱਸਿਆ ਕਿ ਇਲਾਕੇ ਤੋਂ 2 ਨਵੰਬਰ ਨੂੰ ਇਕ ਨਾਬਾਲਗ ਲੜਕੀ ਨੂੰ ਵਿਆਹ...
Advertisement
ਇਲਾਕੇ ਅੰਦਰ ਵੱਖ ਵੱਖ ਥਾਵਾਂ ਤੋਂ ਦੋ ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ| ਥਾਣਾ ਸਰਾਏ ਅਮਾਨਤ ਖਾਂ ਦੇ ਏ ਐੱਸ ਆਈ ਕਰਮ ਸਿੰਘ ਨੇ ਦੱਸਿਆ ਕਿ ਇਲਾਕੇ ਤੋਂ 2 ਨਵੰਬਰ ਨੂੰ ਇਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਰੇਲਵੇ ਐਸਟੇਟ ਕਲੋਨੀ ਦਾ ਵਾਸੀ ਲਵਰਾਜ ਸਿੰਘ ਅਗਵਾ ਕਰਕੇ ਲੈ ਗਿਆ| ਇਸ ਤੋਂ ਇਲਾਵਾ ਸਥਾਨਕ ਥਾਣਾ ਸਦਰ ਦੀ ਸਬ ਇੰਸਪੈਕਟਰ ਸਿਮਰਜੀਤ ਕੌਰ ਨੇ ਦੱਸਿਆ ਕਿ ਇਲਾਕੇ ਦੇ ਇੱਕ ਪਿੰਡ ਤੋਂ ਜੰਡੋਕੇ ਸਰਹਾਲੀ ਦਾ ਵਾਸੀ ਮਨਪ੍ਰੀਤ ਸਿੰਘ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲਿਆ| ਇਸ ਸਬੰਧੀ ਸਬੰਧਤ ਥਾਣਾ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬੀ ਐੱਨ ਐੱਸ ਦੀ ਦਫ਼ਾ 137 (2) ਤੇ 96 ਅਧੀਨ ਕੇਸ ਦਰਜ ਕੀਤੇ ਹਨ| -ਪੱਤਰ ਪ੍ਰੇਰਕ
Advertisement
Advertisement
