Miri Piri Khalsa March: ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ
ਗਡ਼ਗੱਜ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦਾ ਉਪਦੇਸ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਇਥੋਂ ਨੇੜੇ ਕਸਬਾ ਹਰਚੋਵਾਲ ਵਿੱਚ ਪੁੱਜਿਆ। ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਮਿਸ਼ਲ ਸ਼ਹੀਦ ਭਾਈ ਤਾਰੂ ਸਿੰਘ ਤਰਨਾ ਦਲ ਦੇ ਮੁਖੀ ਭਾਈ ਰਣਜੀਤ ਸਿੰਘ ਪੂਹਲਾ, ਸ਼ੋਮਣੀ ਜਰਨੈਲ ਤਰਨਾ ਦਲ ਬਾਬਾ ਜਰਨੈਲ ਸਿੰਘ ਅਨੰਦਪੁਰ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਰਿਆੜ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੜਗੱਜ ਨੇ ਸਮੂਹ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਬੀਰ ਸਿੰਘ ਘੁੰਮਣ, ਨਿਹੰਗ ਸਿੰਘ ਜਥੇਦਾਰ ਰਣਜੀਤ ਸਿੰਘ ਪੂਹਲਾ ਹਾਜ਼ਰ ਸਨ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀ ਵੱਲੋਂ ਸੰਗਤ ਲਈ ਛਬੀਲ ਲਾਈ ਗਈ। ਇਸੇ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਵੱਖ ਵੱਖ ਨਗਰਾਂ ਭਾਮੜੀ ਅੱਡਾ,ਬਸਰਾਵਾਂ, ਢੱਪਈ, ਕਾਹਲਵਾਂ ਮੋੜ, ਨੰਗਲ, ਬਿਜਲੀ ਘਰ ਚੌਕ ਤੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਵਿੱਚ ਪੁੱਜਿਅ। ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੰਵਲਪ੍ਰੀਤ ਸਿੰਘ ਕਾਕੀ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪੰਜ ਪਿਆਰਿਆਂ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ।

