ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 22 ਅਗਸਤ
ਸਰਕਾਰ ਵੱਲੋਂ ਪ੍ਰਸ਼ਾਸਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤੀਆਂ ਗਈਆਂ ਹਨ। ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਫੋਨ, ਪਾਸਪੋਰਟ ਅਤੇ ਹੋਰ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ਵਿਚ ਦਰਜ ਕਰਵਾਈਆਂ ਜਾ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਪੁਲੀਸ ਥਾਣਿਆਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਅਸਲਾ ਲਾਇਸੰਸ ਰੱਦ ਕਰਵਾਉਣ ਲਈ ਵੀ ਸੇਵਾ ਕੇਂਦਰਾਂ ’ਚ ਅਪਲਾਈ ਕੀਤਾ ਜਾ ਸਕੇਗਾ ਅਤੇ ਸਟਰੀਟ ਵੈਂਡਰਾਂ ਦੀ ਰਜਿਸਟ੍ਰੇਸ਼ਨ ਵੀ ਸੇਵਾ ਕੇਂਦਰਾਂ ਰਾਹੀਂ ਕੀਤੀ ਜਾਵੇਗੀ।