ਸ੍ਰੀ ਗੋਇੰਦਵਾਲ ਸਾਹਿਬ: ਬੀਤੇ ਤਿੰਨ ਦਿਨਾ ਤੋਂ ਗੁਰਦੁਆਰਾ ਬਾਉਲੀ ਸਾਹਿਬ ਮੱਥਾ ਟੇਕਣ ਗਈ ਛੇ ਸਾਲਾ ਬੱਚੀ ਭੇਤਭਰੀ ਹਾਲਤ ਵਿੱਚ ਲਾਪਤਾ ਹੋ ਗਈ ਸੀ। ਪੀੜਤ ਸੰਦੀਪ ਕੌਰ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋਣ ਕਾਰਨ ਉਹ ਕਸਬੇ ਵਿੱਚ ਕਿਰਾਏ ਦੇ ਮਕਾਨ ਵਿੱਚ ਆਪਣੀ ਬੱਚੀ ਨਾਲ ਰਹਿ ਰਹੀ ਹੈ। ਬੀਤੇ ਮੰਗਲਵਾਰ ਉਸ ਦੀ ਛੇ ਸਾਲਾ ਬੱਚੀ ਪ੍ਰਵੀਨ ਕੌਰ ਘਰੋਂ ਗੁਰਦੁਆਰੇ ਮੱਥਾ ਟੇਕਣ ਗਈ ਪਰ ਵਾਪਸ ਨਹੀਂ ਆਈ। ਉਸ ਨੇ ਸ਼ੱਕ ਪ੍ਰਗਟਾਇਆ ਕਿ ਉਸ ਦੀ ਬੱਚੀ ਨੂੰ ਕੋਈ ਵਰਗਲਾ ਕੇ ਲੈ ਗਿਆ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਜਾਂਚ ਅਧਿਕਾਰੀ ਏਐੱਸਆਈ ਹਰਭਜਨ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋ ਬੱਚੀ ਦੀ ਭਾਲ ਲਈ ਸੀਸੀਟੀਵੀ ਕੈਮਰਿਆ ਦੀ ਜਾਂਚ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ