ਪੱਤਰ ਪ੍ਰੇਰਕ
ਪਠਾਨਕੋਟ, 19 ਅਪਰੈਲ
ਪਿੰਡ ਭਨਵਾਲ ਦੇ ਰਹਿਣ ਵਾਲੇ ਇੱਕ 38 ਸਾਲਾ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਬੋਧਰਾਜ ਵਾਸੀ ਭਨਵਾਲ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਹੋਏ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰੇਖਾ ਨੇ ਪੁਲੀਸ ਨੂੰ ਬਿਆਨ ਦਰਜ ਕਰਵਾਇਆ ਕਿ ਉਸ ਦਾ ਪਤੀ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਪਿਛਲੇ 3 ਮਹੀਨੇ ਤੋਂ ਮਾਨਸਿਕ ਰੂਪ ਤੋਂ ਬਿਮਾਰ ਚੱਲ ਰਿਹਾ ਸੀ। ਉਹ ਬੀਤੇ ਦਿਨ ਜਿਉਂ ਹੀ ਸ਼ਾਮ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਉਸ ਦਾ ਪਤੀ ਪੱਖੇ ਨਾਲ ਲਟਕ ਰਿਹਾ ਸੀ ਜਿਸ ਦੇ ਬਾਅਦ ਉਹ ਉਸ ਨੂੰ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਆਈ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਏਐਸਆਈ ਨੇ ਦੱਸਿਆ ਕਿ ਮ੍ਰਿਤਕਾ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।