ਵਪਾਰੀਆਂ ਦੇ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਵਪਾਰੀਆਂ ਦੇ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਪਠਾਨਕੋਟ ਵਿੱਚ ਜੀਐੱਸਟੀ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਵਪਾਰੀ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 26 ਫਰਵਰੀ

ਵਪਾਰੀਆਂ ਦੀ ਜਥੇਬੰਦੀ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਸੀਏਆਈਟੀ) ਵੱਲੋਂ ਜੀਐਸਟੀ ਖ਼ਿਲਾਫ਼ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਇਥੇ ਅੰਮ੍ਰਿਤਸਰ ਸ਼ਹਿਰ ਵਿਚ ਕੋਈ ਹੁੰਗਾਰਾ ਨਹੀਂ ਮਿਲਿਆ ਹੈ। ਲੋਕਾਂ ਨੇ ਕਾਰੋਬਾਰ ਤੇ ਦੁਕਾਨਾਂ ਆਮ ਦਿਨਾਂ ਵਾਂਗ ਖੋਲ੍ਹੀਆਂ ਅਤੇ ਆਵਾਜਾਈ ਨਿਰਵਿਘਨ ਜਾਰੀ ਰਹੀ ਹੈ। ਹੜਤਾਲ ਨੂੰ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਸੀ। ਇਹ ਹੜਤਾਲ ਕੇਂਦਰ ਸਰਕਾਰ ਦੇ ਜੀਐੱਸਟੀ, ਈ ਵੇਅ ਬਿੱਲ ਆਦਿ ਸਬੰਧੀ ਤਾਨਾਸ਼ਾਹ ਰਵੱਈਏ ਦੇ ਖ਼ਿਲਾਫ਼ ਸੀ। ਇਸ ਤੋਂ ਇਲਾਵਾ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਦਾ ਵੀ ਵਿਰੋਧ ਕੀਤਾ ਗਿਆ ਸੀ। ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਬੁਲਾਰੇ ਅਨੰਤਦੀਪ ਸਿੰਘ ਨੇ ਕਿਹਾ ਕਿ ਇਹ ਹੜਤਾਲ ਦਾ ਸੱਦਾ ਵਪਾਰੀ ਜਥੇਬੰਦੀ ਨੇ ਦਿੱਤਾ ਸੀ, ਜਿਸ ਨੂੰ ਟਰਾਂਸਪੋਰਟ ਜਥੇਬੰਦੀ ਵਲੋਂ ਸਿਰਫ ਸਮਰਥਨ ਦਿੱਤਾ ਗਿਆ ਸੀ। ਇਸ ਦੌਰਾਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦੇ ਕੇ ਸੰਕੇਤਕ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਦਸੂਹਾ (ਭਗਵਾਨ ਦਾਸ ਸੰਦਲ):ਇਥੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਵੱਲੋਂ ਸਥਾਨਕ ਮਾਤਾ ਰਾਣੀ ਚੌਕ ਵਿੱਚ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਜੀਐੱਸਟੀ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਗਰੋਂ ਵਪਾਰੀਆਂ ਵੱਲੋਂ ਕੇਂਦਰ ਸਰਕਾਰ ਦੇ ਨਾਂ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੂੰ ਜੀਐੱਸਟੀ ਨੂੰ ਰੱਦ ਕਰਨ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਸਬਧੀ ਮੰਗ ਪੱਤਰ ਸੌਂਪਿਆ ਗਿਆ।

ਪਠਾਨਕੋਟ (ਐੱਨਪੀ ਧਵਨ): ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਵਜੋਂ ਵਪਾਰ ਮੰਡਲ ਪਠਾਨਕੋਟ ਵੱਲੋਂ ਜੀਐਸਟੀ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਸਥਾਨਕ ਗਾਂਧੀ ਚੌਕ ਵਿੱਚ ਜੀਐੱਸਟੀ ਕੌਂਸਲ ਅਤੇ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੂੰ ਮੰਗ ਪੱਤਰ ਦਿੱਤਾ।

ਬੰਦ ਦੇ ਸੱਦੇ ਦਾ ਹੁਸ਼ਿਆਰਪੁਰ ’ਚ ਨਾ ਦਿਖਿਆ ਅਸਰ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਨਫ਼ੈਡਰੇਸ਼ਨ ਆਫ਼ ਇੰਡੀਆ ਟਰੇਡਰਜ਼ ਵਲੋਂ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਹੁਸ਼ਿਆਰਪੁਰ ’ਚ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ। ਟਰਾਂਸਪੋਰਟ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ। ਵਪਾਰਕ ਅਦਾਰੇ ਵੀ ਖੁੱਲ੍ਹੇ ਰਹੇ। ਜੀਐੱਸਟੀ ਦੇ ਨਿਯਮਾਂ ਵਿਚ ਬਦਲਾਅ ਨੂੰ ਲੈ ਕੇ ਵਪਾਰ ਮੰਡਲ ਨੇ ਗੋਪੀ ਚੰਦ ਕਪੂਰ ਦੀ ਅਗਵਾਈ ਹੇਠ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All