ਵਿਧਾਇਕ ਨੇ ਪੰਚਾਇਤਾਂ ਨੂੰ ਵਿਕਾਸ ਲਈ ਗਰਾਂਟ ਵੰਡੀ
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਰੰਗਲਾ ਪੰਜਾਬ ਯੋਜਨਾ ਤਹਿਤ 67 ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ 50 ਲੱਖ ਰੁਪਏ ਅਤੇ ਹੜ੍ਹਾਂ ਪੀੜਤ 11 ਪਿੰਡਾਂ ਨੂੰ 30 ਲੱਖ ਰੁਪਏ ਦੇ ਚੈੱਕ ਵੰਡੇ। ਵਿਧਾਇਕ ਨੇ ਵੱਖ-ਵੱਖ ਪਿੰਡਾਂ ਦੇ...
Advertisement
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਰੰਗਲਾ ਪੰਜਾਬ ਯੋਜਨਾ ਤਹਿਤ 67 ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ 50 ਲੱਖ ਰੁਪਏ ਅਤੇ ਹੜ੍ਹਾਂ ਪੀੜਤ 11 ਪਿੰਡਾਂ ਨੂੰ 30 ਲੱਖ ਰੁਪਏ ਦੇ ਚੈੱਕ ਵੰਡੇ। ਵਿਧਾਇਕ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਰੀਕ ਹੈ। ਉਨ੍ਹਾਂ ਆਖਿਆ ਕਿ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪਹਿਲਾਂ ਦੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੈਸੇ ਇਮਾਨਦਾਰੀ ਨਾਲ ਖਰਚੇ ਜਾਣ ਕਿਉਂਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਗਰਾਂਟ ਦੀ ਕੋਈ ਘਾਟ ਨਹੀਂ ਰਹਿਣ ਦੇਵੇਗੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਜ਼ਾਹਦਪੁਰ, ਸੁਖਦੇਵ ਸਿੰਘ ਰੋਮੀ, ਸੁਖਰਾਜ ਸਿੰਘ ਕਾਹਲੋਂ ਸਮੇਤ ਹੋਰ ਬਲਾਕ ਪ੍ਰਧਾਨ, ਹਲਕਾ ਕੋਆਡੀਨੇਟਰ ਅਤੇ ਵਾਲੰਟੀਅਰ ਹਾਜ਼ਰ ਸਨ।
Advertisement
Advertisement
