ਪੱਤਰ ਪ੍ਰੇਰਕ
ਤਰਨ ਤਾਰਨ, 26 ਅਪਰੈਲ
ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਐਸਡੀਐਮ ਰਜਨੀਸ਼ ਅਰੋੜਾ ਨੂੰ ਨਾਲ ਲੈ ਕੇ ਅੱਜ ਝਬਾਲ ਇਲਾਕੇ ਦੇ ਕਈ ਸਰਕਾਰੀ ਦਫਤਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਅਤੇ ਭ੍ਰਿਸ਼ਟ ਅਧਿਕਾਰੀਆਂ-ਮੁਲਾਜ਼ਮਾਂ ਨੂੰ ਸਖਤ ਤਾੜਨਾ ਕੀਤੀ| ਉਨ੍ਹਾਂ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਚਲਦੀਆਂ ਹੋਣ ਕਰਕੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਗੰਭੀਰਤਾ ਨਾਲ ਲਿਆ| ਉਨ੍ਹਾਂ ਕਿਹਾ ਕਿ ਉਹ ਇਸ ਹਾਲਾਤ ਤੋਂ ਸਰਕਾਰ ਨੂੰ ਜਾਣੂੰ ਕਰਵਾਉਣਗੇ| ਵਿਧਾਇਕ ਝਬਾਲ ਦੇ ਪਟਵਾਰਖਾਨੇ ਤੋਂ ਇਲਾਵਾ ਤਹਿਸੀਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸੁਵਿਧਾ ਕੇਂਦਰ ਵੀ ਗਏ| ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੂੰ ਜਨਤਾ ਨਾਲ ਸਹੀ ਢੰਗ ਨਾਲ ਪੇਸ਼ ਆਉਣ ਅਤੇ ਜਨਤਾ ਨੂੰ ਸਰਕਾਰੀ ਸਹੂਲਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ ਕੀਤੀਆਂ| ਚੈਕਿੰਗ ਮੌਕੇ ਵਿਧਾਇਕ ਦੇ ਨਿੱਜੀ ਸ਼ਹਾਇਕ (ਪੀਏ) ਕੋਮਲਪ੍ਰੀਤ ਸਿੰਘ, ਡਾ. ਕੁਲਦੀਪ ਸਿੰਘ ਰੰਧਾਵਾ, ਜਰਨੈਲ ਸਿੰਘ ਔਲਖ ਆਦਿ ਵੀ ਹਾਜ਼ਰ ਸ਼ਨ|