ਪੱਤਰ ਪ੍ਰੇਰਕ
ਅਟਾਰੀ, 6 ਜੁਲਾਈ
ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਗ੍ਰਾਮ ਪੰਚਾਇਤ ਅਟਾਰੀ ਵਿੱਚ ਸਪੋਰਟਸ ਫੰਡ 14ਵੇਂ ਵਿੱਤ ਕਮਿਸ਼ਨ ਅਧੀਨ ਸਟੇਡੀਅਮ ਦਾ ਉਦਘਾਟਨ ਕੀਤਾ। ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਟਾਰੀ ਵਿੱਚ ਪੁੱਜਣ ’ਤੇ ਪ੍ਰਿੰਸੀਪਲ ਰਿੰਪੀ ਅਰੋੜਾ ਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਅਟਾਰੀ ’ਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਆਂਗਣਵਾੜੀ ਸੈਂਟਰ ਤੇ ਦਫ਼ਤਰ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਜਸਬੀਰ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ, ਮਨਜੀਤ ਸਿੰਘ ਸਰਪੰਚ ਅਟਾਰੀ, ਵੰਸ਼ਦੀਪ ਸਿੰਘ ਪੰਚਾਇਤ ਸਕੱਤਰ ਅਟਾਰੀ, ਗੁਰਸ਼ਰਨ ਸਿੰਘ ਗੋਲਡੀ, ਅਜੀਤ ਸਿੰਘ, ਸਰਬਜੀਤ ਸਿੰਘ, ਰਣਜੀਤ ਕੌਰ, ਰਮਨਦੀਪ ਕੌਰ ਤੇ ਗੁਰਮੀਤ ਕੌਰ ਹਾਜ਼ਰ ਸਨ।