ਅੰਮ੍ਰਿਤਸਰ: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 56 ਜੱਟਾਂ ਵਾਲੀ ਗਲੀ ਵਾਰਡ ਨੰਬਰ 52 ਹਿੰਮਤਪੁਰਾ ਅਤੇ ਵਾਰਡ ਨੰਬਰ 73 ਫਤਿਹਪੁਰ ਇਲਾਕੇ ਵਿੱਚ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਉਹ ਗਰਮੀਆਂ ਦੇ ਮੌਸਮ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਜ਼ਾਰਾਂ ਅਤੇ ਗਲੀਆਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਵਿੱਕੀ ਦੱਤਾ ਨਗਰ ਨਿਗਮ ਦੇ ਐੱਸਡੀਓ ਗੁਰਪ੍ਰੀਤ ਸਿੰਘ, ਐੱਸਡੀਓ ਅਸ਼ੋਕ ਕੁਮਾਰ, ਸੈਨੇਟਰੀ ਇੰਸਪੈਕਟਰ ਤੇਜਿੰਦਰ ਸਿੰਘ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ