ਵਿਧਾਇਕ ਵੱਲੋਂ ਖਾਦਾਂ ਤੇ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ
ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਫਸਲਾਂ ਲਈ ਲੋੜੀਂਦੀ ਡੀਏਪੀ ਆਦਿ ਰਸਾਇਣਿਕ ਖਾਦਾਂ ਦੀ ਕਾਲਾਬਜ਼ਾਰੀ ਰੋਕਣ ਲਈ ਅੱਜ ਖੇਤੀਬਾੜੀ ਅਫਸਰਾਂ ਨਾਲ ਦਰਜਨਾਂ ਖਾਦਾਂ ਤੇ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਖਾਦ ਡੀਲਰਾਂ ਨੂੰ ਅਪੀਲ ਕੀਤੀ ਕਿ...
Advertisement
ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਫਸਲਾਂ ਲਈ ਲੋੜੀਂਦੀ ਡੀਏਪੀ ਆਦਿ ਰਸਾਇਣਿਕ ਖਾਦਾਂ ਦੀ ਕਾਲਾਬਜ਼ਾਰੀ ਰੋਕਣ ਲਈ ਅੱਜ ਖੇਤੀਬਾੜੀ ਅਫਸਰਾਂ ਨਾਲ ਦਰਜਨਾਂ ਖਾਦਾਂ ਤੇ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਖਾਦ ਡੀਲਰਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੀ ਮਾਰ ਦੇ ਝੰਭੇ ਕਿਸਾਨਾਂ ਨੂੰ ਡੀਏਪੀ ਆਦਿ ਰਸਾਇਣਿਕ ਖਾਦਾਂ ਅਤੇ ਮਿਆਰੀ ਨਦੀਨ ਨਾਸ਼ਕ ਦਵਾਈਆਂ ਨਿਰਧਾਰਿਤ ਰੇਟਾਂ ’ਤੇ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਦੁਕਾਨ ਸੀਲ ਕਰਨ ਤੋਂ ਇਲਾਵਾ ਉਸ ਦੁਕਾਨਦਾਰ /ਡੀਲਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਲੁੱਟ ਖਸੁੱਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਪੀਏ ਮੁਖਤਾਰ ਸਿੰਘ ਬਲੜਵਾਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੇ ਸ਼ਹਿਰੀ ਪ੍ਰਧਾਨ ਅਮਿਤ ਔਲ ਆਦਿ ਹਾਜ਼ਰ ਸਨ।
Advertisement
Advertisement