ਬਟਾਲਾ: ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ ਵਿੱਚ ਸਮਾਗਮ ਦੌਰਾਨ ਰਾਮਗੜ੍ਹੀਆ ਭਾਈਚਾਰੇ ਦੇ ਆਗੂਆਂ ਵੱਲੋਂ ਨਵੇਂ ਚੁਣੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਸਨਮਾਨ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦੇ ਸਾਥ ਨਾਲ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ, ਬਟਾਲਾ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਾਲ 2023 ਵਿੱਚ ਜੱਸਾ ਸਿੰਘ ਰਾਮਗੜ੍ਹੀਆ ਦਾ 300ਵਾਂ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਉਣ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ, ਅਮਰੀਕ ਸਿੰਘ, ਡਾ. ਸੁਖਦੀਪ ਸਿੰਘ, ਸੁਖਜਿੰਦਰ ਸਿੰਘ ਰਜਿੰਦਰਾ ਫਾਊਂਡਰੀ ਮਨਮਿੰਦਰ ਸਿੰਘ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ