ਵਿਧਾਇਕ ਕਿਸ਼ਨਕੋਟ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦੀ
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਨੇੜਲੇ ਪਿੰਡ ਬਹਾਦੁਰਪੁਰ ਹੁਸੈਨ ’ਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਲੋਕਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਨਿੱਤਰਨ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਤਬਾਹ ਕਰਨ ਵਾਲੇ ਤਸਕਰਾਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਸੰਖ਼ੇਪ ਸੰਬੋਧਨ ’ਚ ਕਿਹਾ ਕਿ ਲੋਕ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦਾ ਸਾਥ ਦੇਣ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਅਮਰੀਕ ਸਿੰਘ ਗੋਲਡੀ,ਸੁਖਦੇਵ ਸਿੰਘ ਰੋਮੀ ਘੁਮਾਣ, ਸਰਪੰਚ ਦਿਲਬਾਗ ਸਿੰਘ, ਮਨਜੀਤ ਸਿੰਘ ਹਰਦਾਨ, ਰਾਜੂ ਭਿੰਡਰ, ਸਾਬਕਾ ਸਰਪੰਚ ਨਰਿੰਦਰ ਨਿੰਦੀ ਘੁਮਾਣ, ਐਕਸ ਚੇਅਰਮੈਨ ਕੁਲਵੰਤ ਬੀਰ ਘੁਮਾਣ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਪਰਮਬੀਰ ਰਾਣਾ, ਸੈਕਟਰੀ ਸੋਸ਼ਲ ਮੀਡੀਆ ਜੋਨੀ ਘੁਮਾਣ ਸਮੇਤ ਹੋਰ ਹਾਜ਼ਰ ਸਨ।