ਵਿਧਾਇਕ ਨੇ ਲਿੰਕ ਸੜਕ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ
ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਪਿੰਡ ਮਹਿਮੋਵਾਲ ਤੋਂ ਸਾਗਰਪੁਰ ਤੱਕ ਦੀ ਲਿੰਕ ਸੜਕ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸਬੰਧਤ ਵਿਭਾਗ ਅਧਿਕਾਰੀਆਂ ਨੂੰ ਸੜਕ ਦੇ ਵਿਕਾਸ ਕਾਰਜ ਸੁਚਾਰੂ ਢੰਗ ਨਾਲ...
ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਪਿੰਡ ਮਹਿਮੋਵਾਲ ਤੋਂ ਸਾਗਰਪੁਰ ਲਿੰਕ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ।-ਫੋਟੋ :ਸੱਖੋਵਾਲੀਆ
Advertisement
ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਪਿੰਡ ਮਹਿਮੋਵਾਲ ਤੋਂ ਸਾਗਰਪੁਰ ਤੱਕ ਦੀ ਲਿੰਕ ਸੜਕ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸਬੰਧਤ ਵਿਭਾਗ ਅਧਿਕਾਰੀਆਂ ਨੂੰ ਸੜਕ ਦੇ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਵੱਡੀ ਗਿਣਤੀ ਵਿੱਚ ਹਾਜ਼ਰ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਵਿਧਾਇਕ ਕਲਸੀ ਨੂੰ ਕੁਝ ਸਮੱਸਿਆਵਾਂ ਦੱਸੀਆਂ, ਜਿਨ੍ਹਾਂ ਮੌਕੇ ’ਤੇ ਨਿਬੇੜਾ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਆਗੂਆਂ ਤੋਂ ਇਲਾਵਾ ਕਈ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।
Advertisement
Advertisement
