ਵਿਧਾਇਕ ਨੇ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਕਾਦੀਆਂ ਤੋਂ ਪਿੰਡ ਨੰਗਲ, ਭਾਗੀਆਂ, ਲੋਹ ਚੱਪ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ...
ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਕਾਦੀਆਂ ਤੋਂ ਪਿੰਡ ਨੰਗਲ, ਭਾਗੀਆਂ, ਲੋਹ ਚੱਪ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਦਰਸ਼ੀ ਢੰਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਕਲਸੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ।
ਲਿੰਕ ਸੜਕਾਂ ਦਾ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ (ਦਲਬੀਰ ਸੱਖੋਵਾਲੀਆ): ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵੱਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਘੁਮਾਣ-ਭੱਟੀਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਵਾਇਆ ਗੁਰਦੁਆਰਾ ਤਪਿਆਣਾ ਸਾਹਿਬ - ਡੇਰਾ ਬਾਬਾ ਜੈਮਲ ਸਿੰਘ ਘੁਮਾਣ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ।