ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਇਕ ਵੱਲੋਂ ਨਸ਼ਿਆਂ ਖ਼ਿਲਾਫ਼ ਲਾਮਬੰਦੀ 

ਪਿੰਡ ਕੋਠਾ, ਚਾਕਾਂਵਾਲੀ, ਬਹਿਲੋਲਪੁਰ, ਘੁੰਮਣ, ਮਾਨ, ਕਾਹਲਾਂਵਾਲੀ ਤੇ ਖਲੀਲਪੁਰ ਵਾਸੀਅਾਂ ਨੇ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਅਾ
ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ।
Advertisement

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਤਿ ਅੱਜ ਨਸ਼ਾ ਮੁਕਤੀ ਯਾਤਰਾ ਪਿੰਡ ਕੋਠਾ, ਚਾਕਾਂਵਾਲੀ, ਬਹਿਲੋਲਪੁਰ, ਘੁੰਮਣ, ਮਾਨ, ਕਾਹਲਾਂਵਾਲੀ ਅਤੇ ਖਲੀਲਪੁਰ ਵਿੱਚ ਪਹੁੰਚੀ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਜਨਤਾ ਨੇ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੂਬੇ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਰਹੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਮੁਕੰਮਲ ਤੌਰ ’ਤੇ ਨਸ਼ਿਆਂ ਦਾ ਖ਼ਾਤਮਾ ਹੋ ਜਾਵੇਗਾ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ’ਚ ਭਰਪੂਰ ਯੋਗਦਾਨ ਪਾਉਣ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਡੇਰਾ ਬਾਬਾ ਨਾਨਕ ਡੀਐੱਸਪੀ ਜੋਗਾ ਸਿੰਘ, ਬੀਡੀਪੀਓ ਪਰਮਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Advertisement

Advertisement