ਵਿਧਾਇਕ ਲਾਲਪੁਰਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਤਮਸਤਕ
ਤੀਸਰੇ ਪਾਤਿਸ਼ਾਹ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਇਤਿਹਾਸਕ ‘ਮੇਲਾ ਜੱਗ’ ਦੇ ਪਵਿੱਤਰ ਦਿਹਾੜੇ ਮੌਕੇ, ਅੱਜ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨਾਲ ਰਵਿੰਦਰ ਸਿੰਘ ਅਤੇ...
Advertisement
ਤੀਸਰੇ ਪਾਤਿਸ਼ਾਹ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਇਤਿਹਾਸਕ ‘ਮੇਲਾ ਜੱਗ’ ਦੇ ਪਵਿੱਤਰ ਦਿਹਾੜੇ ਮੌਕੇ, ਅੱਜ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨਾਲ ਰਵਿੰਦਰ ਸਿੰਘ ਅਤੇ ਸਰਪੰਚ ਨਿਰਮਲ ਸਿੰਘ ਢੋਟੀ ਤੋਂ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ। ਵਿਧਾਇਕ ਲਾਲਪੁਰਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਖਿਆ ਕਿ 1 ਅਕਤੂਬਰ ਨੂੰ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਨਜ਼ਦੀਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ਾਲ ਰੈਲੀ ਰੱਖੀ ਗਈ ਹੈ।
Advertisement
Advertisement
×

