ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਭਤੀਜੇ ਅਨਿਲ ਅਰੋੜਾ ਸੋਨੂੰ, ਜੋ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸਨ, ਨੇ ਆਪਣੇ ਸਾਥੀਆਂ ਸਮੇਤ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿਚ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਤੀਕਸ਼ਨ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਸਾਥੀ ਦਿਨੇਸ਼ ਵਾਲੀਆ, ਬਲਵੀਰ ਸਿੰਘ, ਵਰਿੰਦਰ ਸਿਆਲ, ਨਰਿੰਦਰ ਸਿਆਲ, ਸੰਜੀਵ ਕੁਮਾਰ, ਯੋਗੇਸ਼ਵਰ, ਮੋਹਨ ਲਾਲ, ਪਰਮਜੀਤ, ਲਵਲੀ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਭਾਰਤ ਭੂਸ਼ਣ ਵਿੱਕਾ, ਸੰਜੀਵ, ਦੀਕਸ਼ਾ ਅਰੋੜਾ ਵੀ ਭਾਜਪਾ ’ਚ ਸ਼ਾਮਲ ਹੋਏ ਹਨ। ਇਨ੍ਹਾਂ ਸਾਰਿਆਂ ਨੇ ਭਰੋਸਾ ਦਿੱਤਾ ਕਿ ਉਹ ਸ੍ਰੀ ਸੂਦ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਗੇ।