DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕਾਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿੱਜੀ ਪੱਤਰ ਪ੍ਰੇਰਕ ਬਟਾਲਾ, 9 ਸਤੰਬਰ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਮੌਕੇ ਵਿਭਾਗ ਦੇ ਸੀਡੀਪੀਓ ਅਤੇ ਹੋਰ ਅਧਿਕਾਰੀ ਵੀ...
  • fb
  • twitter
  • whatsapp
  • whatsapp
featured-img featured-img
ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ। -ਫੋਟੋ: ਸੱਖੋਵਾਲੀਆ
Advertisement

ਨਿੱਜੀ ਪੱਤਰ ਪ੍ਰੇਰਕ

ਬਟਾਲਾ, 9 ਸਤੰਬਰ

Advertisement

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਮੌਕੇ ਵਿਭਾਗ ਦੇ ਸੀਡੀਪੀਓ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਨਿਯੁਕਤੀ ਪੰਤਰ ਵੰਡਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਨੌੌਕਰੀਆਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਵਿਧਾਇਕ ਡਾ. ਰਵਜੋਤ ਸਿੰਘ ਨੇ ਅੱਜ ਇੱਥੇ 38 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਅਤੇ ਮਾਂਵਾਂ ਦੇ ਸਰੀਰਕ ਵਿਕਾਸ ਵਿਚ ਆਂਗਣਵਾੜੀ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ, ਇਸ ਲਈ ਆਂਗਣਵਾੜੀ ਵਰਕਰਾਂ ਦੀ ਜ਼ਿੰਮੇਵਾਰੀ ਵਧ ਜਾਂਦੀ ਹੈ।

Advertisement
×