ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ, 16ਅਗਸਤ
ਮੋਗਾ ਦੇ ਡਿਪਟੀ ਮੇਅਰ ਦੇ ਭਤੀਜੇ ਅਤੇ ਭਰਾ ਉੱਪਰ ਕਾਤਲਾਨਾ ਹਮਲੇ ਸਬੰਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 6 ਦਿਨ ਦੇ ਟਰਾਂਜ਼ਿਟ ਰਿਮਾਂਡ ਤੋਂ ਬਾਅਦ ਅੱਜ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤੇ ਜੱਗੂ ਨੂੰ ਅਦਾਲਤ ਵਿੱਚ ਪੇਸ਼ ਕਰਨ ਸਮੇਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਬਟਾਲਾ ਪੁਲੀਸ ਫਤਹਿਗੜ੍ਹ ਚੂੜੀਆਂ ਨਾਲ ਸਬੰਧਤ ਕੇਸ ਵਿੱਚ ਟਰਾਂਜ਼ਿਟ ਰਿਮਾਂਡ ਉੱਪਰ ਲੈ ਗਈ ਹੈ।