ਪੱਤਰ ਪ੍ਰੇਰਕ
ਚੇਤਨਪੁਰ, 7 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ 8 ਅਗਸਤ ਨੂੰ ਮੋਰਚਾ ਗੁਰੂ ਕਾ ਬਾਗ ਦੀ 100ਵੀਂ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਸਬੰਧੀ ਗੁਰਦੁਆਰਾ ਗੁਰੁੂ ਕਾ ਬਾਗ ਦੇ ਮੈਨੇਜਰ ਜਗਜੀਤ ਸਿੰਘ ਵਰਨਾਲੀ ਨੇ ਦੱਸਿਆ ਕਿ ਇਸ ਵਾਰ ਦੇ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਚ ਕੋਟੀ ਦੇ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀ ਸਮਾਰੋਹਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰਕ ਭਾਈ ਮਨਦੀਪ ਸਿੰਘ ਝੰਡੇਰ, ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਵੱਲੋਂ ਪਿੰਡ ਤੇੜਾ ਖੁਰਦ, ਮਹਿਲਾਂਵਾਲਾ, ਸਹਿਣੇਵਾਲੀ, ਕੋਟਲਾ ਸੁਲਤਾਨ ਸਿੰਘ, ਝੰਡੇਰ, ਵਰਿਆਮ ਨੰਗਲ ਅਤੇ ਮੱਲੂਨੰਗਲ ਆਦਿ ਪਿੰਡਾਂ ਵਿਚ ਧਾਰਮਿਕ ਸਮਾਗਮ ਕਰਕੇ ਸੰਗਤਾਂ ਨੂੰ ਸ਼ਤਾਬਦੀ ਸਮਾਰੋਹਾਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਭਾਈ ਸੁਖਦੇਵ ਸਿੰਘ ਮੱਲੂਨੰਗਲ ਮੁੱਖ ਪ੍ਰਬੰਧਕ, ਜਗਮੀਤ ਸਿੰਘ, ਜਸਵੰਤ ਸਿੰਘ, ਸਰਵਣ ਸਿੰਘ ਆਦਿ ਹਾਜ਼ਰ ਸਨ।