ਅਜਨਾਲਾ ਦੀਆਂ ਡਰੇਨਾਂ ’ਤੇ 10 ਤੋਂ ਵੱਧ ਪੁਲ ਬਣਾਏ ਜਾਣਗੇ: ਧਾਲੀਵਾਲ
ਵਿਧਾਇਕ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ
Advertisement
ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਸੁਰਾਪੁਰ, ਤੇੜਾ ਅਤੇ ਹੋਰ ਵੱਖ ਵੱਖ ਪਿੰਡਾਂ ਵਿੱਚ ਮੀਂਹ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਮੀਂਹ ਪੈਣ ਕਾਰਨ ਅਜਨਾਲਾ ਦੇ ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦੇ ਹੱਲ ਕਰਨ ਲਈ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ 10 ਤੋਂ ਵਧੇਰੇ ਡਰੇਨਾਂ ਤੇ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਵੇਖਣ ਕਰਕੇ 10 ਤੋਂ ਵਧੇਰੇ ਥਾਵਾਂ ’ਤੇ ਪੁਲ ਬਣਾਏ ਜਾ ਰਹੇ ਹਨ ਤਾਂ ਜੋ ਮੀਂਹ ਵਿੱਚ ਰਾਹ ਬੰਦ ਨਾ ਹੋਵੇ ਅਤੇ ਨਾ ਹੀ ਖੇਤਾਂ ਵਿੱਚ ਪਾਣੀ ਭਰਨ ਨਾਲ ਫਸਲਾਂ ਦਾ ਨੁਕਸਾਨ ਹੋਵੇ। ਉਨ੍ਹਾਂ ਦੱਸਿਆ ਕਿ ਅਜਨਾਲਾ ਹਲਕੇ ਦੇ 12 ਪਿੰਡਾਂ ਵਿੱਚ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਜਿਥੇ ਦੇਸ਼ ਲਈ ਖੇਡ ਚੁੱਕੇ ਹੋਏ ਖਿਡਾਰੀਆਂ ਨੂੰ ਨੌਜਵਾਨਾਂ ਦੀ ਕੋਚਿੰਗ ਲਈ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਨਰਸਰੀ ਵੀ ਤਿਆਰ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਹੋਰ ਚੰਗੇ ਖਿਡਾਰੀ ਤਿਆਰ ਹੋ ਸਕਣ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਪੀਏ ਗੁਰਜੰਟ ਸਿੰਘ ਸੋਹੀ ਹਾਜ਼ਰ ਸਨ।
Advertisement
Advertisement