DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Motorcyclist Killed: ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ

ਇੱਥੇ ਸ਼ਹਿਰ ਦੀ ਮਹਿੰਦਰਾ ਕਲੋਨੀ ਨੇੜੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਸਿੰਘ (45) ਵਾਸੀ ਪਿੰਡ ਪਲਾਸੌਰ ਵਜੋਂ ਹੋਈ ਹੈ। ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਧਰੇ ਜਾ ਰਿਹਾ ਸੀ...

  • fb
  • twitter
  • whatsapp
  • whatsapp
featured-img featured-img
ਮਹਿੰਦਰਪਾਲ ਸਿੰਘ
Advertisement

ਇੱਥੇ ਸ਼ਹਿਰ ਦੀ ਮਹਿੰਦਰਾ ਕਲੋਨੀ ਨੇੜੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਸਿੰਘ (45) ਵਾਸੀ ਪਿੰਡ ਪਲਾਸੌਰ ਵਜੋਂ ਹੋਈ ਹੈ। ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਧਰੇ ਜਾ ਰਿਹਾ ਸੀ ਕਿ ਉਸ ਦਾ ਮੋਟਰਸਾਈਕਲ ਤੋਂ ਸੰਤੁਲਨ ਵਿਗੜ ਗਿਆ ਅਤੇ ਉਹ ਰੇਤੇ ਨਾਲ ਭਰੇ ਟਿੱਪਰ ਦੇ ਹੇਠਾਂ ਆ ਗਿਆ। ਸੜਕ ਸੁਰੱਖਿਆ ਫੋਰਸ ਅਤੇ ਥਾਣਾ ਸਿਟੀ ਤਰਨ ਤਰਨ ਦੀ ਪੁਲੀਸ ਨੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਟਿੱਪਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

Advertisement
Advertisement
×