ਪੱਤਰ ਪ੍ਰੇਰਕ
ਕਾਹਨੂੰਵਾਨ, 3 ਜਨਵਰੀ
ਵਿਧਾਨ ਸਭਾ ਹਲਕਾ ਕਾਦੀਆਂ ਵਿਚ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਘਰ ਬਣਾਉਣ ਦੀ ਯੋਜਨਾ ਤਹਿਤ ਪਲਾਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਕਾਹਨੂੰਵਾਨ ਵਾਸੀ ਪਰਿਵਾਰਾਂ ਨੂੰ ਪਲਾਟ ਬਣਾਉਣ ਲਈ ਸਨਦਾਂ ਦੀ ਵੰਡ ਕੀਤੀ। ਇਸ ਮੌਕੇ ਸੁਖਦੇਵ ਸਿੰਘ, ਅਨਿਲ ਤਿਵਾੜੀ ਕੈਪਟਨ, ਜਰਨੈਲ ਸਿੰਘ, ਭੁਪਿੰਦਰ ਸਿੰਘ ਤੇ ਸਾਬਕਾ ਸਿੱਖਿਆ ਅਫ਼ਸਰ ਈਸ਼ਰ ਸਿੰਘ ਹਾਜ਼ਰ ਸਨ।
ਇਸ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਫੇਰੋਚੇਚੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੱਲ ਰਹੇ ਕੰਮਾਂ ਵਿਚ ਸਬ ਮਿਆਰੀ ਕੰਮ ਹੋਣ ਕਾਰਨ ਪ੍ਰਤਾਪ ਸਿੰਘ ਬਾਜਵਾ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਕਾਫ਼ੀ ਲੋਹੇ ਲਾਖੇ ਹੋਏ। ਉਨ੍ਹਾਂ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੀ ਗੱਲਬਾਤ ਕੀਤੀ ਅਤੇ ਹੋਈ ਗੱਲਬਾਤ ਦੇ ਵੇਰਵੇ ਜਨਤਕ ਤੌਰ ਤੇ ਵੀ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਕਾਂਗਰਸ ਫਿਰ ਇੱਕ ਵਾਰੀ ਜਿੱਤ ਦਾ ਝੰਡਾ ਲਹਿਰਾਏਗੀ।