DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mundian inaugurated the canal-based water supply scheme: 167 ਪਿੰਡਾਂ ਦੇ 45 ਹਜ਼ਾਰ ਘਰਾਂ ਨੂੰ ਮਿਲੇਗਾ ਸਾਫ਼ ਪਾਣੀ: ਮੁੰਡੀਆਂ

266.95 ਕਰੋੜ ਨਾਲ ਤਿਆਰ ਹੋ ਰਹੀ ਹੈ ਬਹੁਪੱਖੀ ਜਲ ਸਪਲਾਈ ਸਕੀਮ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਿੰਡ ਮੱਝੂਪੁਰਾ ਵਿੱਚ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਦੇ ਹੋਏ।
Advertisement
ਜ਼ਿਲ੍ਹਾ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਕੰਦੋਵਾਲੀ ਤੇ ਮੱਜੂਪੁਰਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 266.95 ਕਰੋੜ ਰੁਪਏ ਦੀ ਲਾਗਤ ਵਾਲੀ ਇਸ ਸਕੀਮ ਤਹਿਤ ਅਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬ੍ਰਾਂਚ ’ਤੇ ਕੰਦੋਵਾਲੀ ਤੇ ਮੱਜੂਪੁਰਾ ਵਿੱਚ 39 ਐੱਮ ਐੱਲ ਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 285.97 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਅਤੇ ਪਿੰਡਾਂ ਵਿੱਚ 20 ਜਲ ਟੈਂਕੀਆਂ ਬਣਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸਕੀਮ ਅਧੀਨ ਅਜਨਾਲਾ, ਹਰਸ਼ਾ ਛੀਨਾ, ਮਜੀਠਾ ਅਤੇ ਚੋਗਾਵਾਂ ਬਲਾਕਾਂ ਦੇ ਕੁੱਲ 167 ਪਿੰਡਾਂ ਦੇ 45,343 ਘਰਾਂ ਵਿੱਚ ਰਹਿੰਦੇ 2,65,994 ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਣੀ ਵਿੱਚ ਟੀ.ਡੀ.ਐੱਸ. ਅਤੇ ਆਰਸੇਨਿਕ ਦੀ ਸਮੱਸਿਆ ਵਾਲੇ ਪਿੰਡਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

Advertisement

ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦਾ ਕੰਮ 10 ਨਵੰਬਰ 2020 ਨੂੰ ਸ਼ੁਰੂ ਹੋਇਆ ਸੀ ਅਤੇ ਸਕੀਮ ਮੁਕੰਮਲ ਹੋਣ ਉਪਰੰਤ ਇਸ ਦੀ 10 ਸਾਲ ਤੱਕ ਦੇਖਭਾਲ ਸਬੰਧਤ ਏਜੰਸੀ ਵੱਲੋਂ ਕੀਤੀ ਜਾਵੇਗੀ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਾਜੈਕਟ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Advertisement

ਇਸ ਮੌਕੇ ਚੀਫ ਇੰਜਨੀਅਰ ਆਰ ਕੇ ਖੋਸਲਾ, ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ ਸਾਹਿਲ ਅਨੰਦ, ਐੱਸ ਡੀ ਐੱਮ ਅਜਨਾਲਾ ਚਾਰੂਮਿੱਤਰਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisement
×