ਨਗਰ ਨਿਗਮ ਨੇ ਨਾਜਾਇਜ਼ ਇਮਾਰਤਾਂ ਢਾਹੀਆਂ
ਨਗਰ ਨਿਗਮ ਨੇ ਪੱਕੀ ਗਲੀ ਇਲਾਕੇ ਵਿੱਚ ਤਿੰਨ ਨਾਜਾਇਜ਼ ਇਮਾਰਤਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆ ਹਦਾਇਤਾਂ ਅਨੁਸਾਰ ਤਿੰਨੋਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਅਤੇ ਸੀਲ ਕੀਤਾ ਗਿਆ। ਇਸ ਕਾਰਵਾਈ ਦੀ ਨਿਗਰਾਨੀ ਐੱਮ ਟੀ ਪੀ ਨਰਿੰਦਰ...
Advertisement
ਨਗਰ ਨਿਗਮ ਨੇ ਪੱਕੀ ਗਲੀ ਇਲਾਕੇ ਵਿੱਚ ਤਿੰਨ ਨਾਜਾਇਜ਼ ਇਮਾਰਤਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆ ਹਦਾਇਤਾਂ ਅਨੁਸਾਰ ਤਿੰਨੋਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਅਤੇ ਸੀਲ ਕੀਤਾ ਗਿਆ। ਇਸ ਕਾਰਵਾਈ ਦੀ ਨਿਗਰਾਨੀ ਐੱਮ ਟੀ ਪੀ ਨਰਿੰਦਰ ਸ਼ਰਮਾ ਨੇ ਕੀਤੀ। ਉਨ੍ਹਾਂ ਦੇ ਨਾਲ ਏ ਟੀ ਪੀ ਮਨਜੀਤ ਸਿੰਘ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ ਅਤੇ ਮਿਉਂਸਿਪਲ ਕਾਰਪੋਰੇਸ਼ਨ ਦੀ ਟੀਮ ਹਾਜ਼ਰ ਸੀ। ਟੀਮ ਨੇ ਮੌਕੇ ’ਤੇ ਪਹੁੰਚ ਕੇ ਨਿਯਮਾਂ ਦੀ ਉਲੰਘਣਾ ਵਾਲੀਆਂ ਉਸਾਰੀਆਂ ਦੀ ਸ਼ਨਾਖਤ ਕੀਤੀ ਅਤੇ ਤੁਰੰਤ ਢਾਹੁਣ ਤੇ ਸੀਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ। ਨਗਰ ਨਿਗਮ ਕਮਿਸ਼ਨਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਉਸਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਣ ਵਾਲਿਆਂ ਖ਼ਿਲਾਫ਼ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।
Advertisement
Advertisement
