ਕਤਲ ਮਾਮਲਾ: ਮ੍ਰਿਤਕ ਬੱਚੀ ਦੇ ਪਰਿਵਾਰ ਵੱਲੋਂ ਮੇਨ ਬਾਜ਼ਾਰ ਵਿੱਚ ਧਰਨਾ

ਕਤਲ ਮਾਮਲਾ: ਮ੍ਰਿਤਕ ਬੱਚੀ ਦੇ ਪਰਿਵਾਰ ਵੱਲੋਂ ਮੇਨ ਬਾਜ਼ਾਰ ਵਿੱਚ ਧਰਨਾ

ਬਾਜ਼ਾਰ ਬੰਦ ਕਰ ਕੇ ਇਨਸਾਫ਼ ਦੀ ਮੰਗ ਕਰਦੇ ਹੋਏ ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰ ਅਤੇ ਇਲਾਕਾ ਵਾਸੀ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 6 ਦਸੰਬਰ

ਗੁਰਦੁਆਰਾ ਬਾਉਲੀ ਸਾਹਿਬ ਦੀ ਪਾਰਕਿੰਗ ਵਿੱਚੋਂ ਬੀਤੇ ਐਤਵਾਰ ਨੂੰ ਛੇ ਦਿਨ ਤੋਂ ਲਾਪਤਾ ਲੜਕੀ ਪ੍ਰਵੀਨ ਕੌਰ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਮ੍ਰਿਤਕ ਬੱਚੀ ਦੇ ਪਰਿਵਾਰ ਵੱਲੋਂ ਅੱਜ ਕਸਬੇ ਦਾ ਮੁੱਖ ਬਾਜ਼ਾਰ ਬੰਦ ਕਰ ਕੇ ਪੰਜਾਬ ਸਰਕਾਰ ਅਤੇ ਪੁਲੀਸ ਦੀ ਕਾਰਗੁਜ਼ਾਰੀ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਦੌਰਾਨ ਕੋਈ ਵੀ ਪੁਲੀਸ ਅਧਿਕਾਰੀ ਪੀੜਤ ਨੂੰ ਇਨਸਾਫ਼ ਦਿਵਾਉਣ ਦਾ ਵਿਸ਼ਵਾਸ਼ ਦੇਣ ਨਾ ਪੁੱਜਾ।

ਇਸ ਦੌਰਾਨ ਪੀੜਤ ਪਰਿਵਾਰ ਨੇ ਇਲਾਕੇ ਦੇ ਸੈਂਕੜੇ ਲੋਕਾਂ ਨਾਲ ਗੋਇੰਦਵਾਲ ਸਾਹਿਬ ਦਾ ਮੁੱਖ ਬਾਜ਼ਾਰ ਬੰਦ ਕਰ ਕੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮ੍ਰਿਤਕ ਬੱਚੀ ਦਾ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ।

ਇਸ ਮੌਕੇ ਇਲਾਕੇ ਦੇ ਸਿਆਸੀ ਆਗੂਆਂ ਨੇ ਧਰਨਾ ਖ਼ਤਮ ਕਰਵਾਉਣ ਲਈ ਕੋਸ਼ਿਸ਼ਾਂ ਕੀਤੀਆਂ ਪਰ ਉਨ੍ਹਾਂ ਨੂੰ ਪੀੜਤ ਪਰਿਵਾਰ ਦੇ ਰੋਸ ਦਾ ਸਾਹਮਣਾ ਕਰਨਾ ਪਿਆ। ਇਸ ਧਰਨੇ ਦੌਰਾਨ ‘ਆਪ’ ਦੇ ਆਗੂ ਹਰਪ੍ਰੀਤ ਸਿੰਘ ਧੁੰਨਾ ਨੇ ਪੁਲੀਸ ਪ੍ਰਸ਼ਾਸ਼ਨ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਆਖਿਆ ਕਿ ਜੇ ਪੁਲੀਸ ਪ੍ਰਸ਼ਾਸਨ ਇਸ ਮਾਮਲੇ ’ਚ ਗੰਭੀਰਤਾ ਵਰਤਦਾ ਤਾਂ ਸ਼ਾਇਦ ਪ੍ਰਵੀਨ ਜ਼ਿੰਦਾ ਹੁੰਦੀ। ਇਸ ਧਰਨੇ ਵਿੱਚ ਪੀੜਤ ਪਰਿਵਾਰ ਦੀ ਹਮਾਇਤ ਵਿੱਚ ਪੁੱਜੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ‘ਆਪ’ ਆਗੂ ਸੇਵਕਪਾਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਨਿਰਵੈਰ ਸਿੰਘ ਧੂੰਦਾ ਤੇ ਇਲਾਕੇ ਦੇ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਲਈ ਮੋਮਬੱਤੀ ਮਾਰਚ ਕੱਢਿਆ ਗਿਆ। ਇਲਾਕੇ ਦੇ ਕਾਂਗਰਸੀ ਆਗੂ ਇਸ ਧਰਨੇ ਤੋਂ ਦੂਰ ਹੀ ਰਹੇ।

ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਅਸਲ ਰਿਪੋਰਟ ਆਉਣ ’ਤੇ ਬੱਚੀ ਦੇ ਕਤਲ ਦੇ ਅਸਲੀ ਕਾਰਨ ਸਪੱਸ਼ਟ ਹੋਣਗੇ ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਬੱਚੀ ਦੀ ਲਾਸ਼ ਗੁਰਦੁਆਰਾ ਪਾਰਕਿੰਗ ਵਿੱਚੋਂ ਮਿਲਣ ’ਤੇ ਐਸਜੀਪੀਸੀ ਪ੍ਰਬੰਧਕਾਂ ਖ਼ਿਲਾਫ਼ ਵੀ ਰੋਸ ਜ਼ਾਹਿਰ ਕੀਤਾ ਗਿਆ।

ਪੁਲੀਸ ਵੱਲੋਂ ਤਿੰਨ ਦਿਨਾਂ ਵਿਚ ਕਾਤਲ ਕਾਬੂ ਕਰਨ ਦਾ ਭਰੋਸਾ

ਇਸ ਮੌਕੇ ਪੁਲੀਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਕੋਲੋਂ ਬੱਚੀ ਦੇ ਕਾਤਲਾਂ ਨੂੰ ਤਿੰਨ ਦਿਨਾ ਵਿੱਚ ਕਾਬੂ ਕਰਨ ਦਾ ਸਮਾਂ ਮੰਗਦੇ ਹੋਏ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਮ੍ਰਿਤਕ ਪ੍ਰਵੀਨ ਕੌਰ ਦਾ ਪਰਿਵਾਰ ਅੰਤਿਮ ਸੰਸਕਾਰ ਲਈ ਮੰਨ ਗਿਆ। ਐਸਐਚਓ ਕੇਵਲ ਸਿੰਘ ਨੇ ਆਖਿਆ ਕਿ ਬੱਚੀ ਪ੍ਰਵੀਨ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਪ੍ਰਸ਼ਾਸਨ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All