DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੋਲੀਆਂ ਮਾਰ ਕੇ ਨੌਜਵਾਨ ਦਾ Murder

ਪੁਰਾਣੀ ਰੰਜਿਸ਼ ਕਾਰਨ ਵਾਪਰੀ ਘਟਨਾ; ਮ੍ਰਿਤਕ ਦੀ ਪਤਨੀ ਨੇ ਪੁਲੀਸ ’ਤੇ ਅਣਗਹਿਲੀ ਵਰਤਣ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਘਟਨਾ ਵਾਲੀ ਥਾਂ ਦਾ ਮੁਆਇਨਾ ਕਰਦੀ ਹੋਈ ਪੁਲੀਸ ।
Advertisement

ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਸਾਂਡਪੁਰਾ ਵਿੱਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਸ਼ਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਚੇਲਾ ਕਲੋਨੀ ਵਜੋਂ ਹੋਈ ਹੈ। ਰਸ਼ਪਾਲ ਸਿੰਘ ਆਪਣੀ ਸਵਿਫਟ ਕਾਰ ’ਤੇ ਪਿੰਡ ਸਾਂਡਪੁਰਾ ਵਿੱਚੋਂ ਦੀ ਲੰਘ ਰਿਹਾ ਸੀ। ਪਿੱਛੋਂ ਥਾਰ ਕਾਰ ਵਿੱਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਕਾਰ ਨੂੰ ਘੇਰ ਕੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਹਮਲੇ ਦੌਰਾਨ ਮ੍ਰਿਤਕ ਨੌਜਵਾਨ ਵੱਲੋਂ ਪਿਸਤੌਲ ਨਾਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਗੋਲੀ ਨਹੀਂ ਚੱਲ ਸਕੀ। ਉਧਰ, ਮ੍ਰਿਤਕ ਦੀ ਪਤਨੀ ਅਮਨ ਦਾ ਕਹਿਣਾ ਸੀ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੇ ਪਤੀ ਦਾ ਕਤਲ ਕੀਤਾ ਗਿਆ ਹੈ ਤੇ ਕਤਲ ਵਿੱਚ ਭਿੱਖੀਵਿੰਡ ਪੁਲੀਸ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਸ ਦੇ ਪਤੀ ਦੀ ਕੁੱਟਮਾਰ ਅਤੇ ਉਸ ’ਤੇ ਹਮਲੇ ਕੀਤੇ ਗਏ ਸਨ। ਇਸ ਸਬੰਧੀ ਭਿੱਖੀਵਿੰਡ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ, ਉਲਟਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਵੱਲੋਂ ਪ੍ਰੇਸ਼ਾਨ ਕੀਤਾ ਗਿਆ। ਉਸ ਨੇ ਪੁਲੀਸ ਦੇ ਉੱਚ-ਅਧਿਕਾਰੀਆਂ ਕੋਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Advertisement

ਘਟਨਾ ਸਥਾਨ ’ਤੇ ਪਹੁੰਚੇ ਡੀ ਐੱਸ ਪੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੌਕੇ ਤੋਂ ਬਰਾਮਦ ਕੀਤੇ ਗਏ ਪਿਸਤੌਲ ਤੇ ਮ੍ਰਿਤਕ ਦੀ ਪਤਨੀ ਵੱਲੋਂ ਪੁਲੀਸ ‘ਤੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਸਵਾਲ ਪੁੱਛਣ ‘ਤੇ ਉਨ੍ਹਾਂ ਜਾਂਚ ਕੀਤੇ ਜਾਣ ਦੀ ਗੱਲ ਆਖੀ।

Advertisement

Advertisement
×