ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁਤਵਾਜ਼ੀ ਜਥੇਦਾਰ ਵੱਲੋਂ ਤਰਸੇਮ ਸਿੰਘ ਨਾਲ ਮੁਲਾਕਾਤ

ਪੰਥਕ ਏਕਤਾ ਵਾਸਤੇ ਯਤਨ ਸ਼ੁਰੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 1 ਜੁਲਾਈ

Advertisement

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪਿੰਡ ਜੱਲੂਪੁਰ ਖੈੜਾ ਵਿੱਚ ਬੀਤੇ ਦਿਨ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਵੀ ਤਰਸੇਮ ਸਿੰਘ ਨਾਲ ਪੰਥਕ ਏਕਤਾ ਵਾਸਤੇ ਮਿਲ ਕੇ ਚੱਲਣ ਲਈ ਵਿਚਾਰਾਂ ਕੀਤੀਆਂ ਗਈਆਂ ਸਨ।

ਭਾਈ ਮੰਡ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਨਾਜਾਇਜ਼ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕੇਵਲ ਇਕ ਇਨਸਾਨ ਦੀ ਗ੍ਰਿਫ਼ਤਾਰੀ ਨਹੀਂ, ਸਗੋਂ ਸਿੱਖ ਕੌਮ ਦੀ ਆਵਾਜ਼ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਹੈ। ਭਾਈ ਮੰਡ ਨੇ ਪੰਥਕ ਇਕਜੁੱਟਤਾ ਤੇ ਸਾਂਝੇ ਉਪਰਾਲਿਆਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਸੰਸਦ ਮੈਂਬਰ ਦੀ ਰਿਹਾਈ ਲਈ ਸਾਂਝੇ ਤੌਰ ’ਤੇ ਉਪਰਾਲੇ ਕਰਨੇ ਚਾਹੀਦੇ ਹਨ। ਤਰਸੇਮ ਸਿੰਘ ਨੇ ਮੁਤਵਾਜ਼ੀ ਜਥੇਦਾਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਭਾਈ ਮੰਡ ਨੇ ਵਿਸ਼ਵਾਸ ਦਿਵਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਵਿੱਚ ਉਹ ਹਰ ਪੱਧਰ ’ਤੇ ਸਹਿਯੋਗ ਦੇਣਗੇ। ਇਸ ਮੌਕੇ ਪਰਮਜੀਤ ਸਿੰਘ ਜੌਹਲ, ਸੁਖਚੈਨ ਸਿੰਘ, ਪ੍ਰਗਟ ਸਿੰਘ ਤੇ ਸੁਖਦੇਵ ਸਿੰਘ ਕਾਦੀਆਂ ਮੌਜੂਦ ਸਨ।

 

Advertisement