Prakash Purab ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਕੀਤੀ ਗਈ। ਮਗਰੌਂ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ...
Advertisement
ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਕੀਤੀ ਗਈ। ਮਗਰੌਂ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਈ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ 9 ਅਪਰੈਲ ਨੂੰ ਪ੍ਰਕਾਸ਼ ਪੁਰਬ ਮੌਕੇ ਗੁਰੂ ਅਰਜਨ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਚੁਬਾਰਾ ਸਾਹਿਬ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਰੱਖੇ ਗਏ ਹਨ। ਇਸ ਮੌਕੇ ਐਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਔਲਖ, ਸੁਖਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਲਹੌਰੀਆ, ਦੇਸ਼ਵੀਰ ਸਿੰਘ ਪਵਾਰ, ਸਤਬੀਰ ਸਿੰਘ ਖਜ਼ਾਨਚੀ, ਅਕਾਊਂਟੈਂਟ ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਸ਼ਪਾਲ ਸਿੰਘ ਰਿਕਾਰਡ ਕੀਪਰ ਸ਼ਾਮਲ ਸਨ।
Advertisement
Advertisement
×

