DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ

ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਇੱਥੇ ਹੀ...

  • fb
  • twitter
  • whatsapp
  • whatsapp
featured-img featured-img
ਹੁਸ਼ਿਆਰਪੁਰ ਦੇ ਬਾਜ਼ਾਰ ਵਿੱਚੋਂ ਗੁਜ਼ਰਦਾ ਹੋਇਆ ਨਗਰ ਕੀਰਤਨ।
Advertisement

ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਇੱਥੇ ਹੀ ਸਮਾਪਤ ਹੋਇਆ। ਇਸ ਮੌਕੇ ਧਾਰਮਿਕ ਝਾਕੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਦਰਸਾਇਆ ਗਿਆ। ਕੀਰਤਨੀ ਜਥਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਸਭਾ, ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਯਾਤਰਾ ਵਿੱਚ ਹਿੱਸਾ ਲਿਆ। ਸਿਆਸੀ ਆਗੂਆਂ ਨੇ ਵੀ ਹਾਜ਼ਰੀ ਭਰੀ। ਸਾਬਕਾ ਐੱਮ ਪੀ ਵਿਜੈ ਸਾਂਪਲਾ, ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਬਸਪਾ ਆਗੂ ਭਗਵਾਨ ਦਾਸ ਸਿੱਧੂ, ਜਗਦੀਸ਼ ਲਾਲ ਬੱਧਣ ਅਤੇ ਹੋਰ ਅਨੇਕਾਂ ਆਗੂਆਂ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਗੁਰੂ ਰਵਿਦਾਸ ਮਹਾਰਾਜ ਨੂੰ ਸਿਜਦਾ ਕੀਤਾ।

ਨਕੋਦਰ (ਪੱਤਰ ਪ੍ਰੇਰਕ) : ਗੁਰੂ ਰਵਿਦਾਸ ਮੰਦਰ ਮਹਿਤਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤ ਨੇ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸੰਗਤ ਲਈ ਮਹਿਤਪੁਰ ਵਾਸੀਆਂ ਨੇ ਥਾਂ-ਥਾਂ ’ਤੇ ਲੰਗਰ ਲਗਾਏ ਹੋਏ ਸਨ। ਬੈਂਡ ਬਾਜੇ ਵਾਲੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਨਗਰ ਕੀਰਤਨ ਵਿਚ ਧਾਰਮਿਕ, ਸਮਾਜਿਕ, ਰਾਜਸੀ ਹਸਤੀਆਂ,ਕਮੇਟੀ ਦੇ ਅਹੁਦੇਦਾਰ ਅਤੇ ਸੰਗਤ ਸ਼ਾਮਲ ਸੀ।

Advertisement

Advertisement
Advertisement
×