ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ 25 ਦਸੰਬਰ
ਪੁਲੀਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਦੇ ਬਿਆਨਾਂ ’ਤੇ ਉਸ ਦੇ ਨਾਨੇ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ 16 ਵਰ੍ਹਿਆਂ ਦੀ ਲੜਕੀ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਮਾਤਾ ਅਕਸਰ ਬਿਮਾਰ ਰਹਿੰਦੀ ਹੈ ਅਤੇ ਪਿਤਾ ਅਪਾਹਜ ਹੈ। ਜਦੋਂ ਉਹ 6 ਸਾਲ ਦੀ ਸੀ ਤਾਂ ਉਸ ਦੀ ਮਾਤਾ ਨੇ ਉਸ ਨੂੰ ਰਹਿਣ ਲਈ ਉਸ ਦੇ ਨਾਨਕੇ ਭੇਜ ਦਿੱਤਾ ਸੀ। ਕਰੀਬ ਇਕ ਸਾਲ ਪਹਿਲਾਂ ਜਦੋਂ ਉਸ ਦੇ ਮਾਮਾ ਤੇ ਮਾਮੀ ਘਰ ਵਿੱਚ ਨਹੀਂ ਸਨ ਤਾਂ ਉਸ ਦੇ ਨਾਨੇ ਦੇ ਉਸ ਦੀ ਮਰਜ਼ੀ ਤੋਂ ਬਿਨਾ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਕਿਸੇ ਨੂੰ ਦੱਸਣ ’ਤੇ ਜਾਨੋ ਮਾਰ ਦੇਣ ਦੀ ਧਮਕੀਆਂ ਦਿੱਤੀਆਂ। ਇਸ ਦੌਰਾਨ ਉਸ ਦੇ ਨਾਨੇ ਨੇ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਅਤੇ ਉਹ ਗਰਭਵਤੀ ਹੋ ਗਈ। ਪੀੜਤ ਲੜਕੀ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ’ਤੇ ਉਸ ਦੇ ਨਾਨੇ ਕਸ਼ਮੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।