DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nasha Mukt Punjab Yatra: ਨੌਜਵਾਨਾਂ ਨੂੰ ‘ਆਪ’ ਸਰਕਾਰ ਤੋਂ ਸਿਰਫ਼ ਧੋਖਾ ਮਿਲਿਆ: ਸਿਰਸਾ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਵਾਗਤ

  • fb
  • twitter
  • whatsapp
  • whatsapp
featured-img featured-img
ਨਸ਼ਾ ਵਿਰੋਧੀ ਯਾਤਰਾ ਦੌਰਾਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
Advertisement

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਪੁੱਜਣ ’ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਂ ’ਤੇ ‘ਆਪ’ ਸਰਕਾਰ ਤੋਂ ਕੇਵਲ ਧੋਖਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾ ਰਹੀ ਹੈ ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਵਿਰੋਧ ਕਰਨਾ ਹੈਰਾਨੀਜਨਕ ਹੈ। ਇਸ ਮੌਕੇ ਪੰਜਾਬੀ ਕਲਾਕਾਰ ਅਤੇ ਸਮਾਜਿਕ ਕਾਰਕੁਨ ਸਤਿੰਦਰ ਸੱਤੀ, ਯਾਤਰਾ ਦੇ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ, ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਨੇ ਵੀ ਸੰਬੋਧਨ ਕੀਤਾ।

ਅਜਨਾਲਾ (ਸੁਖਦੇਵ ਸਿੰਘ): ਭਾਜਪਾ ਦੀ ਯਾਤਰਾ ਦਾ ਇੱਥੇ ਪਹੁੰਚਣ ’ਤੇ ਅੰਮ੍ਰਿਤਸਰ ਦਿਹਾਤੀ 1 ਦੇ ਜ਼ਿਲ੍ਹਾ ਪ੍ਰਧਾਨ ਤੇ ਅਜਨਾਲਾ ਤੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Advertisement

Advertisement
Advertisement
×