ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਪਠਾਨਕੋਟ ਸਿਵਲ ਹਸਪਤਾਲ ਵਿੱਚ ਧਰਨਾ ਦਿੰਦੇ ਹੋਏ ਸਿਹਤ ਕਰਮਚਾਰੀ।

ਗੁਰਬਖਸ਼ਪੁਰੀ

ਤਰਨ ਤਾਰਨ, 8 ਮਈ

ਸਿਹਤ ਵਿਭਾਗ ਪੰਜਾਬ ਵਿੱਚ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ 5 ਮਈ ਤੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੇ ਅੱਜ ਪੰਜਵੇਂ ਦਿਨ ਵੀ ਮੁਲਾਜ਼ਮਾਂ ਵੱਲੋਂ ਇਥੇ ਸਿਵਲ ਸਰਜਨ ਦੇ ਦਫ਼ਤਰ ਸਾਹਮਣੇ ਰੋਸ ਵਿਖਾਵਾ ਕਰਕੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੀ ਨਿਖੇਧੀ ਕੀਤੀ ਅਤੇ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ| ਕੌਮੀ ਸਿਹਤ ਮਿਸ਼ਨ ਐਂਪਲਾਈਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਅੰਦੋਲਨ ਮੁਲਾਜ਼ਮਾਂ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਕੌਰ, ਜਸਬੀਰ ਸਿੰਘ, ਅਮਨਦੀਪ ਸਿੰਘ ਅਤੇ ਰਿਤੇਸ਼ ਵਾਲੀਆ ਨੇ ਕਿਹਾ ਕਿ ਉਹ ਬੀਤੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ| ਵਿਖਾਵਾਕਾਰੀਆਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੀਤੇ 9 ਫ਼ੀਸਦੀ ਵਾਧੇ ਦੀਆਂ ਕਾਪੀਆਂ ਵੀ ਸਾੜੀਆਂ| ਮੁਲਾਜ਼ਮਾਂ ਦੇ ਹੜਤਾਲ ’ਤੇ ਹੋਣ ਕਰਕੇ ਸਿਹਤ ਵਿਭਾਗ ਦਾ ਕੋਵਿਡ ਸਮੇਤ ਹੋਰ ਕੰਮ-ਕਾਜ ਪ੍ਰਭਾਵਿਤ ਹੋ ਰਿਹਾ ਹੈ|

ਸ਼ਾਹਕੋਟ (ਪੱਤਰ ਪ੍ਰੇਰਕ): ਰਾਸ਼ਟਰੀ ਸਿਹਤ ਮਿਸ਼ਨ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ ਠੇਕਾ ਆਧਾਰਿਤ ਕੰਮ ਕਰ ਰਹੇ ਕਾਮਿਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਸਬੰਧੀ ਮੁੱਖ ਮੰਤਰੀ ਦੇ ਨਾਮ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਦੇ ਆਗੂ ਡਾ ਧੀਰਜ ਕੁਮਾਰ ਅਤੇ ਬਲਵਿੰਦਰ ਕੌਰ ਨੇ ਐਲਾਨ ਕੀਤਾ ਕਿ ਜਿਨ੍ਹਾਂ ਚਿਰ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ, ਹੜਤਾਲ ਜਾਰੀ ਰਹੇਗੀ।

ਪਠਾਨਕੋਟ (ਐੱਨਪੀ ਧਵਨ): ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਸਿਹਤ ਮਿਸ਼ਨ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਈ।

ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦਾ ਮੁਕੰਮਲ ਕੰਮ ਬੰਦ ਕਰਕੇ ਪੰਜਾਬ ਸਰਕਾਰ ਵਲੋਂ ਦਿੱਤੇ ਗਏ 9 ਪ੍ਰਤੀਸ਼ਤ ਵਾਧੇ ਦੇ ਪ੍ਰਸਤਾਵ ਦੀਆਂ ਕਾਪੀਆਂ ਸਾੜੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਡਾ. ਵਿਮੁਕਤ ਸ਼ਰਮਾ ਕਮਿਊਨਿਟੀ ਹੈਲਥ ਅਫਸਰ ਨੇ ਕਿਹਾ ਕਿ ਨ੍ਹਾਂ ਦੀ ਸਿਰਫ ਇੱਕੋ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਜਦ ਤੱਕ ਨੋਟੀਫੀਕੇਸ਼ਨ ਨਹੀਂ ਹੁੰਦਾ ਤਦ ਤੱਕ ਰੈਗੂਲਰ ਪੇਅ ਸਕੇਲ ਦਿੱਤੇ ਜਾਣ। ਇਸ ਮੌਕੇ ਡਾ. ਰੋਹਿਤ, ਚੰਚਲ ਬਾਲਾ, ਨੀਤੂ ਸਿੰਘ, ਪੰਕਜ ਕੁਮਾਰ, ਮਨਵਿੰਦਰ ਸਿੰਘ, ਸਰਬਜੀਤ ਕੌਰ, ਹਰਵਿੰਦਰ ਸਿੰਘ, ਡਾ. ਨਾਗਪਾਲ ਅਤੇ ਅਮਨਦੀਪ ਸਿੰਘ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All