ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੌਜਾ ਸਿੰਘ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਫ਼ੌਜਾ ਸਿੰਘ ਨੇ ਦੁਨੀਆ ਭਰ ’ਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ: ਵੀਸੀ
Advertisement
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਫੌਜਾ ਸਿੰਘ ਸਿਰਫ ਇੱਕ ਅਥਲੀਟ ਨਹੀਂ, ਉਹ ਪੰਜਾਬੀਅਤ, ਸੰਘਰਸ਼ ਅਤੇ ਆਤਮ-ਸ਼ਕਤੀ ਦੇ ਪ੍ਰਤੀਕ ਸਨ। ਉਨ੍ਹਾਂ ਸੰਸਾਰ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ। ਉਹ ਫ਼ੌਜਾ ਸਿੰਘ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਫੌਜਾ ਸਿੰਘ ਦੀ ਯਾਦ ਵਿੱਚ ਯਾਦਗਾਰੀ ਸਮਾਰੋਹ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਇੱਕ ਡਿਜੀਟਲ ਆਰਕਾਈਵ ਅਤੇ ਡਾਕੂਮੈਂਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਰਾਹੀਂ ਫ਼ੌਜਾ ਸਿੰਘ ਦੀ ਜ਼ਿੰਦਗੀ, ਉਨ੍ਹਾਂ ਦੇ ਸਫ਼ਰ ਅਤੇ ਸਿੱਖਿਆਵਾਂ ਨੂੰ ਆਉਣ ਵਾਲੀ ਪੀੜ੍ਹੀ ਲਈ ਸੰਭਾਲ ਕੇ ਰੱਖਿਆ ਜਾਵੇਗਾ।

ਇਸ ਮੌਕੇ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਪ੍ਰਸਿੱਧ ਸਮਾਜ ਸੇਵੀ ਸੁੱਖੀ ਬਾਠ ਨੇ ਵੀ ਸੰਬੋਧਨ ਕੀਤਾ। ਨਾਮਵਰ ਲੇਖਕ ਸੌਰਵ ਦੁੱਗਲ ਨੇ ਕਿਹਾ ਕਿ ਫ਼ੌਜਾ ਸਿੰਘ ਕਈ ਸਦੀਆਂ ਤੱਕ ਸਭ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸ ਮੌਕੇ ਫ਼ੌਜਾ ਸਿੰਘ ਦੀ ਯਾਦ ’ਚ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ। ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਮੰਚ ਦਾ ਸੰਚਾਲਨ ਡਾ. ਪਰਮਿੰਦਰ ਸਿੰਘ ਨੇ ਕੀਤਾ। ਇਸ ਮੌਕੇ ਫ਼ੌਜਾ ਸਿੰਘ ਦੇ ਪੁੱਤਰ ਹਰਿੰਦਰ ਸਿੰਘ, ਜਵਾਈ ਸੁਖਵੰਤ ਸਿੰਘ, ਭਾਣਜਾ ਪਰਮਜੀਤ ਸਿੰਘ, ਪਿੰਡ ਬਿਆਸ ਜਲੰਧਰ ਦੇ ਸਰਪੰਚ ਹਰਸ਼ਲਿੰਦਰ ਸਿੰਘ ਅਤੇ ਉਨ੍ਹਾਂ ਦੇ ਦੋਹਤਾ ਹਰਲੀਨਵੰਤ ਸਿੰਘ ਹਾਜ਼ਰ ਸਨ।

Advertisement

 

Advertisement