ਹੜ੍ਹ ਪ੍ਰਭਾਵਿਤ 25 ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਲੋੜੀਂਦਾ ਸਾਮਾਨ ਵੰਡਿਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਵੱਲੋਂ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾ ਮੀਤ ਪ੍ਰਧਾਨ ਰਵੀ ਕਾਂਤ ਦਿਗਪਾਲ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ, ਬੈਗ, ਨੋਟਬੁੱਕਾਂ, ਯੂਨੀਫ਼ਾਰਮਾਂ ਵੰਡਣ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਰਾਹੀਂ...
Advertisement
ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਵੱਲੋਂ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾ ਮੀਤ ਪ੍ਰਧਾਨ ਰਵੀ ਕਾਂਤ ਦਿਗਪਾਲ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ, ਬੈਗ, ਨੋਟਬੁੱਕਾਂ, ਯੂਨੀਫ਼ਾਰਮਾਂ ਵੰਡਣ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਰਾਹੀਂ ਸਰਕਾਰੀ ਪ੍ਰਾਇਮਰੀ ਸਕੂਲ ਅਦਾਲਤਗੜ੍ਹ ਬਲਾਕ ਨਰੋਟ ਜੈਮਲ ਸਿੰਘ ਤੋਂ ਕਰਵਾਈ ਗਈ। ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਅਤੇ ਬਲਕਾਰ ਅੱਤਰੀ ਹਾਜ਼ਰ ਸਨ।
ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਵੀ ਕਾਂਤ ਦਿਗਪਾਲ ਅਤੇ ਉੱਪ-ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿੱਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ 25 ਪ੍ਰਾਇਮਰੀ ਸਕੂਲਾਂ ਦੇ 1500 ਦੇ ਕਰੀਬ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਇਸ ਕੁਦਰਤੀ ਆਫ਼ਤ ਵਿੱਚ ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਬੈਗ, ਯੂਨੀਫ਼ਾਰਮ ਅਤੇ ਹੋਰ ਪੜ੍ਹਨ ਵਾਲੀ ਸਮੱਗਰੀ ਰੁੜ੍ਹ ਗਈ ਸੀ। ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ 2.20 ਲੱਖ ਰੁਪਏ ਇਕੱਠੇ ਕੀਤੇ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਕੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਾਰਾ ਸਮਾਨ ਵੰਡਿਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਹਰ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਖੜ੍ਹੀ ਹੈ।
Advertisement
Advertisement