ਪਠਾਨਕੋਟ (ਪੱਤਰ ਪ੍ਰੇਰਕ): ਸਥਾਨਕ ਮੁਹੱਲਾ ਸੁੰਦਰ ਨਗਰ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਗੁਆਂਢ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਦੂਸਰੀ ’ਤੇ ਹਮਲਾ ਕਰ ਦਿੱਤਾ। ਉਸ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਨਾਲ ਉਹ ਜ਼ਖਮੀ ਹੋ ਗਈ। ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖਮੀ ਰਜਨੀ ਸੈਣੀ ਨੇ ਦੱਸਿਆ ਕਿ ਉਸ ਦਾ ਪਤੀ ਪੰਕਜ ਸੈਣੀ ਮੁਹੱਲਾ ਵਾਸੀਆਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ। ਪੁਲੀਸ ਨੇ ਜਾਂਚ ਆਰੰਭ ਦਿੱਤੀ ਹੈ।