ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਜਲਦੀ: ਕਲਸੀ

ਵਿਧਾਇਕ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਅਾਂ
ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਲਕਾਂ ਸੁਣਦੇ ਹੋਏ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ।-ਫੋਟੋ :ਸੱਖੋਵਾਲੀਆ
Advertisement

ਇਥੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਲਕਾਂ ਸੁਣੀਆਂ। ਇਸ ਮੌਕੇ ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਮੌਕੇ ’ਤੇ ਹੱਲ ਕੀਤੀਆਂ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਸ ਦੀ ਪਹਿਲੀ ਤਰਜੀਹ ਹੈ। ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਾ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜੋ ਉਦਘਾਟਨ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ, ਤਾਂ ਜੋ ਖੇਡ ਸਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਸਕੇ।

 

Advertisement

Advertisement
Show comments