ਦਵਿੰਦਰ ਸਿੰਘ ਭੰਗੂ
ਰਈਆ, 7 ਅਗਸਤ
ਕਸਬਾ ਬਾਬਾ ਬਕਾਲਾ ਵਿਚ ਨਵਵਿਆਹੁਤਾ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਊਸ ਦੀ ਮੌਤ ਹੋ ਗਈ ਹੈ। ਵਿਆਹੁਤਾ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਲੋਕਾਂ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਚੌਕੀ ਮੂਹਰੇ ਧਰਨਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਲਖਵਿੰਦਰ ਸਿੰਘ ਵਾਸੀ ਵਡਾਲਾ ਕਲਾਂ ਦਾ ਵਿਆਹ ਤਿੰਨ ਸਾਲ ਪਹਿਲਾਂ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ ਨਾਲ ਹੋਇਆ ਸੀ। ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਹੁਰੇ ਪਰਿਵਾਰ ਵਾਲੇ ਅਕਸਰ ਦਾਜ ਘੱਟ ਲਿਆਉਣ ਦੇ ਤਾਹਨੇ-ਮਿਹਣੇ ਮਾਰਦੇ ਸਨ ਅਤੇ ਲੜਕੀ ਦੀ ਕੁੱਟਮਾਰ ਕਰਦੇ ਸਨ। ਇਸ ਤੋਂ ਤੰਗ ਹੋ ਕੇ ਅਮਨਦੀਪ ਕੌਰ ਨੇ ਬੀਤੇ ਕੱਲ੍ਹ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲੀਸ ਨੇ ਪਤੀ ਸ਼ਮਸ਼ੇਰ ਸਿੰਘ, ਸੱਸ ਗੁਰਦੇਵ ਕੌਰ ਅਤੇ ਦਰਾਣੀ ਰਾਜਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।