DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

NHRC: ਪ੍ਰਿਯੰਕ ਕਾਨੂੰਨਗੋ ਨੇ ਖਾਲੜਾ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਖਾਲੜਾ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਕਮਿਸ਼ਨ ਮੈਂਬਰ ਪ੍ਰਿਯੰਕ ਕਾਨੂੰਨਗੋ।
Advertisement
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਸਰਹੱਦੀ ਕਸਬਾ ਖਾਲੜਾ ਦਾ ਦੌਰਾ ਕਰ ਕੇ ਇਲਾਕਾ ਵਾਸੀਆਂ ਦੀਆਂ ਮੁੱਢਲੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਉਹ ਸਥਾਨਕ ਲੋਕਾਂ ਦੇ ਸੱਦੇ 'ਤੇ ਆਪਣੀ ਟੀਮ ਸਮੇਤ ਖਾਲੜਾ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਲੋਕਾਂ ਨੇ ਬੁਢਾਪਾ ਪੈਨਸ਼ਨਾਂ ਨਾ ਮਿਲਣ, ਘਰਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਾ ਰਹਿਣ, ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲਾਂ ਨਾ ਮਿਲਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਘਰ ਨਾ ਮਿਲਣ ਅਤੇ ਮਨਰੇਗਾ ਤਹਿਤ ਨਿਰਧਾਰਿਤ ਰੁਜ਼ਗਾਰ ਨਾ ਮਿਲਣ ਵਰਗੇ ਕਈ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਸ਼ਿਕਾਇਤਾਂ ਨੂੰ ਰਸਮੀ ਤੌਰ 'ਤੇ ਦਰਜ ਕਰ ਲਿਆ ਗਿਆ ਹੈ। ਹੁਣ ਇਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਤੋਂ ਜਵਾਬ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਉਦੇਸ਼ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣਾ ਹੈ। ਇਸ ਮੌਕੇ ਬੀ ਡੀ ਪੀ ਓ ਨਿਸ਼ਾਨ ਸਿੰਘ, ਸਰਪੰਚ ਗੁਰਜੀਤ ਸਿੰਘ, ਸੋਨੀ ਸਰਪੰਚ ਖਾਲੜਾ ਆਦਿ ਮੌਜੂਦ ਸਨ।

Advertisement

Advertisement
Advertisement
×