ਧਾਰਮਿਕ ਗ੍ਰੰਥਾਂ ਸਬੰਧੀ ਬਿੱਲ ਦਾ ਨਿਹੰਗ ਮੁਖੀ ਵੱਲੋਂ ਸਵਾਗਤ
ਪੰਜਾਬ ਸਰਕਾਰ ਵੱਲੋਂ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਸਬੰਧੀ ਪਾਸ ਕੀਤੇ ਗਏ ਬਿੱਲ ਦੀ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼ਲਾਘਾ ਕਰਦਿਆਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ...
Advertisement
ਪੰਜਾਬ ਸਰਕਾਰ ਵੱਲੋਂ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਸਬੰਧੀ ਪਾਸ ਕੀਤੇ ਗਏ ਬਿੱਲ ਦੀ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼ਲਾਘਾ ਕਰਦਿਆਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ, ਧਾਰਮਿਕ ਪੋਥੀਆਂ, ਗੁਰਬਾਣੀ ਗੁਟਕਿਆਂ ਨਾਲ ਛੇੜਛਾੜ ਜਾਂ ਬੇਅਦਬੀ ਵਰਗੀਆਂ ਹੋ ਰਹੀਆਂ ਘਟਨਾਵਾਂ ਨੂੰ ਇਹ ਬਿਲ ਐਕਟ ਦੇ ਰੂਪ ’ਚ ਲਾਗੂ ਹੋਣ ਉਪਰੰਤ ਇਨ੍ਹਾਂ ਦੁਖਦ ਘਟਨਾਵਾਂ ਨੂੰ ਠੱਲ ਪਵੇਗੀ ਅਤੇ ਫਿਰਕਾ ਪ੍ਰਸਤੀ ਨੂੰ ਰੋਕ ਲੱਗੇਗੀ। ਉਨ੍ਹਾਂ ਕਿਹਾ ਇਸ ਐਕਟ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਜੇ ਬਿੱਲ ਬਣਾਉਣ ਵਾਲਿਆਂ ਦੀ ਸੁਹਿਰਦਤਾ ਤੇ ਮਨਸ਼ਾ ਦਰੁਸਤ ਹੈ ਤਾਂ ਇਸ ਦੇ ਸਿੱਟੇ ਚੰਗੇ ਆਉਣਗੇ। ਉਨ੍ਹਾਂ ਕਿਹਾ ਭਾਵੇਂ ਦੇਰ ਨਾਲ ਹੈ ਪੰਜਾਬ ਸਰਕਾਰ ਵੱਲੋਂ ਸਹੀ ਫ਼ੈਸਲਾ ਲਿਆ ਗਿਆ ਹੈ।
Advertisement
Advertisement