DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ

ਗੁਰੂ ਅਮਰਦਾਸ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮੇਲਾ-ਜੱਗ ਅੱਜ ਆਖ਼ਰੀ ਦਿਨ ਆਪਣੇ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਅੱਜ ਦੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਈ। ਭੋਗ ਉਪਰੰਤ...

  • fb
  • twitter
  • whatsapp
  • whatsapp
Advertisement

ਗੁਰੂ ਅਮਰਦਾਸ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮੇਲਾ-ਜੱਗ ਅੱਜ ਆਖ਼ਰੀ ਦਿਨ ਆਪਣੇ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਅੱਜ ਦੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਈ। ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਗਾਇਨ ਕਰ ਸੰਗਤ ਨੂੰ ਨਿਹਾਲ ਕੀਤਾ। ਦੇਸ਼-ਵਿਦੇਸ਼ ਤੋਂ ਪੁੱਜੀਆਂ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਥਿਤ 84 ਪੌੜੀਆਂ ਵਾਲੀ ਪਵਿੱਤਰ ਬਾਉਲੀ ਵਿੱਚ ਇਸ਼ਨਾਨ ਕੀਤਾ। ਮੇਲੇ ਦੀ ਖਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਮਹੱਲਾ ਰਿਹਾ। ਮਹੱਲੇ ਵਿੱਚ ਸ਼ਾਮਲ ਦਲ ਖਾਲਸਾ ਦੀਆਂ ਵੱਖ-ਵੱਖ ਜਥੇਬੰਦੀਆਂ ਜਿਵੇਂ ਬਾਬਾ ਬਿਧੀ ਚੰਦ ਦਲ, ਤਰਨਾ ਦਲ, ਬੁੱਢਾ ਦਲ ਦੇ ਸਿੰਘ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ ਅਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਦੀ ਅਗਵਾਈ ਵਿੱਚ ਤਿਆਰ ਬਰ ਤਿਆਰ ਘੋੜਿਆਂ ’ਤੇ ਸਵਾਰ ਹੋ ਕੇ ਨੇਜਾਬਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਜੈਕਾਰਿਆਂ ਦੀ ਗੂੰਜ ਵਿੱਚ ਮਹੱਲਾ ਕੱਢਿਆ ਗਿਆ। ਇਸ ਦ੍ਰਿਸ਼ ਨੂੰ ਵੇਖਣ ਲਈ ਸੰਗਤ ਦਾ ਵੱਡਾ ਸੈਲਾਬ ਉਮੜਿਆ। ਦੂਜੇ ਪਾਸੇ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਵਿਸ਼ਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਨੇ ਮੇਲੇ ਦੌਰਾਨ ਸੇਵਾ ਨਿਭਾਉਣ ਵਾਲੀਆਂ ਵੱਖ-ਵੱਖ ਧਾਰਮਿਕ ਸੰਪਰਦਾਵਾ, ਸੇਵਾ ਸੁਸਾਇਟੀਆਂ ,ਲੰਗਰ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰ ਸਨਮਾਨਿਤ ਕਰਦੇ ਹੋਏ ਸੰਗਤ ਨੂੰ ਜੀ ਆਇਆਂ ਕਿਹਾ।

Advertisement
Advertisement
×