ਨਿਰਮਲ ਸਿੰਘ ਕਾਹਲਵਾਂ ‘ਗੁਰਦੁਆਰਾ ਬਾਉਲੀ ਸਾਹਿਬ’ ਦੇ ਮੈਨੇਜਰ ਨਿਯੁਕਤ
ਇਲਾਕੇ ਦੀਆਂ ਸੰਗਤਾਂ ਵੱਲੋਂ ਕਾਹਲਵਾਂ ਦੀ ਨਿਯੁਕਤੀ ਦਾ ਸਵਾਗਤ
ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਐਡੀਸ਼ਨਲ ਮੈਨੇਜਰ ਦੀਆਂ ਸੇਵਾਵਾਂ ਨਿਭਾਅ ਰਹੇ ਨਿਰਮਲ ਸਿੰਘ ਕਾਹਲਵਾਂ ਨੂੰ ਐੱਸ.ਜੀ.ਪੀ.ਸੀ. ਨੇ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਨੂੰ ਦੇਖਦੇ ਹੋਏ ਪਦ-ਉੱਨਤ ਕਰ ਕੇ ਗੁਰਦੁਆਰਾ ਬਾਉਲੀ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਹੈ। ਇਸ ਮੌਕੇ ਨਵ-ਨਿਯੁਕਤ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਖਿਆ ਕਿ ਗੁਰੂ ਅਮਰਦਾਸ ਜੀ ਦੇ ਘਰ ਦੀ ਅਹਿਮ ਸੇਵਾ ਵੱਡੇ ਭਾਗਾਂ ਨਾਲ ਨਸੀਬ ਹੁੰਦੀ ਹੈ, ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਸਮੂਹ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਨਵ-ਨਿਯੁਕਤ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਨੂੰ ਵਧਾਈ ਦੇਣ ਪੁੱਜੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ, ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਹਰਜੀਤ ਸਿੰਘ ਸ਼ੇਰੋਂ, ਦਿਲਬਾਗ ਸਿੰਘ ਕਾਹਲਵਾਂ, ਅਵਤਾਰ ਸਿੰਘ ਪਿੰਦੀ (ਮੈਨੇਜਰ ਗੁਰਦੁਆਰਾ ਬੇਰ ਸਾਹਿਬ), ਰਣਜੀਤ ਸਿੰਘ ਲੱਕੀ, ਸੰਤੋਖ ਸਿੰਘ ਖਹਿਰਾ, ਅਵਤਾਰ ਸਿੰਘ ਮਾਨ, ਜਥੇਦਾਰ ਦਵਿੰਦਰ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਰੁਪਿੰਦਰ ਸਿੰਘ ਡਿੰਪਲ, ਹਰਭਜਨ ਸਿੰਘ ਰਾਠੌਰ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ, ਰਸ਼ਪਾਲ ਸਿੰਘ ਰਣੀਵਾਲਾ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਕਿਰਪਾ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ, ਸਕੱਤਰ ਸਿੰਘ ਆਦਿ ਨੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ।

